ਸ੍ਰੀ ਅਨੰਦਪੁਰ ਸਾਹਿਬ (ਜ.ਬ)— ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਨੂੰ ਵੀਰਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਬੀਤੇ ਦਿਨ ਇਸ ਪੁਰਬ ਸਮਰਪਿਤ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ, ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਧਾਰਮਕ ਜਥੇਬੰਦੀਆਂ ਦੇ ਸਹਿਯੋਗ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਥਾਨਕ ਇਤਿਹਾਸਕ ਗੁ. ਭੋਰਾ ਸਾਹਿਬ ਗੁਰੂ ਕੇ ਮਹਿਲ ਤੋਂ ਗੁ. ਗੁਰੁ ਕਾ ਲਾਹੌਰ (ਹਿ.ਪ੍ਰ.) ਤੱਕ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਗੁ. ਭੋਰਾ ਸਾਹਿਬ ਵਿਖੇ ਸਵੇਰੇ ਸਭ ਤੋਂ ਪਹਿਲਾਂ ਬੀਤੇ ਦਿਨਾਂ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਧਾਰਮਕ ਦੀਵਾਨ ਸਜਾਏ ਗਏ, ਜਿੱਥੇ ਤਖਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਇਸ ਮੌਕੇ ਜੁੜੀਆਂ ਸੰਗਤਾਂ ਨੂੰ ਦਸਮੇਸ਼ ਪਿਤਾ ਜੀ ਦੇ ਵਿਆਹ ਪੁਰਬ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਇਸ ਇਤਿਹਾਸਿਕ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਪਰੰਤ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਦੀ ਅਰਦਾਸ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਗਈ।
ਇਸ ਮੌਕੇ ਤਖਤ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ, ਐਡੀਸ਼ਨਲ ਮੈਨੇਜਰ ਲਖਵਿੰਦਰ ਸਿੰਘ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਵਪਾਰ ਮੰਡਲ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਗੰਡਾ, ਜਥੇਦਾਰ ਸੰਤੋਖ ਸਿੰਘ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਸੂਚਨਾ ਅਫਸਰ ਐਡਵੋਕੇਟ ਹਰਦੇਵ ਸਿੰਘ, ਮੋਹਨ ਸਿੰਘ ਢਾਹੇਂ, ਹਰਜੀਤ ਸਿੰਘ ਅਚਿੰਤ, ਠੇਕੇਦਾਰ ਗੁਰਨਾਮ ਸਿੰਘ, ਬੀਬੀ ਤਜਿੰਦਰ ਕੌਰ, ਸੁਰਿੰਦਰਪਾਲ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਤਰਨਜੀਤ ਕੌਰ, ਹਰਜੀਤ ਕੌਰ, ਜਸਵੰਤ ਕੌਰ, ਸੁਰਿੰਦਰ ਕੌਰ, ਮਨਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਬੰਗਾ, ਤਜਿੰਦਰ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਤੀ-ਪਤਨੀ ਦੇ ਝਗੜੇ 'ਚ ਆਏ ਗੁਆਂਢੀ ਨੂੰ ਕੁੱਟਿਆ
NEXT STORY