ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਅਤੇ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਵਿਖੇ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ।

ਇਹ ਨਗਰ ਕੀਰਤਨ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਸੰਤਘਾਟ ਸਾਹਿਬ ਤੋਂ ਪੂਰੀ ਸ਼ਾਨੋ-ਸ਼ੋਕਤ ਨਾਲ ਆਰੰਭ ਹੋਇਆ। ਜਿਸ 'ਚ ਫੁੱਲਾਂ ਨਾਲ ਸਜਾਈ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਬੱਸ ਮਗਰ ਸਾਰੀਆਂ ਹੀ ਸੰਗਤਾਂ ਪੈਦਲ ਚਲਦੇ ਹੋਏ ਸ਼ਬਦ ਕੀਰਤਨ ਕਰ ਰਹੀਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਸਜਾਏ ਗਏ ਇਸ ਨਗਰ ਕੀਰਤਨ ਚ ਇਲਾਕੇ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ।

ਇਸ ਨਗਰ ਕੀਰਤਨ ਦੌਰਾਨ ਫੁੱਲਾਂ ਦੀ ਸੇਵਾ ਨਿਰਵੈਰ ਖਾਲਸਾ ਸੇਵਾ ਸੁਸਾਇਟੀ ਵੱਲੋਂ ਜਥੇ ਹਰਜਿੰਦਰ ਸਿੰਘ ਖਾਲਸਾ ਦੀ ਦੇਖ ਰੇਖ ਚ ਕੀਤੀ ਗਈ। ਸੰਗਤਾਂ ਵੱਲੋਂ ਵੱਖ-ਵੱਖ ਬਜਾਰਾਂ 'ਚ ਨਗਰ ਕੀਰਤਨ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਥਾਂ-ਥਾਂ ਲੰਗਰ ਲਗਾਏ ਗਏ ਫਲ ਫਰੂਟ ਵੰਡੇ ਗਏ। ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ 'ਚੋਂ ਹੁੰਦੇ ਹੋਏ ਸ਼ਾਮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸੰਪੰਨ ਹੋਵੇਗਾ।






ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤੀ ਲਈ ਹਰੇਕ ਵਿਅਕਤੀ ਆਪਣਾ ਯੋਗਦਾਨ ਪਾਵੇ: ਦੁਸ਼ਯੰਤ ਚੌਟਾਲਾ
NEXT STORY