ਜਲੰਧਰ (ਪੁਨੀਤ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ 5 ਨਵੰਬਰ ਨੂੰ ਸ਼ਹਿਰ ਦੇ ਪੁਰਾਤਨ ਰੂਟ ਤੋਂ ਕੱਢਿਆ ਜਾਵੇਗਾ, ਜਿਸ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਆਯੋਜਕਾਂ ਵੱਲੋਂ ਨਗਰ ਕੀਰਤਨ ਸਬੰਧੀ ਸ਼੍ਰੀ ਅਵਿਨਾਸ਼ ਚੋਪੜਾ ਨੂੰ ਸੱਦਾ-ਪੱਤਰ ਦੇ ਕੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ।
ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦੇ ਰੂਟ ਦਾ ਮੁਆਇਨਾ ਕਰਦਿਆਂ ਦੁਕਾਨਦਾਰਾਂ ਅਤੇ ਸਮਾਜਿਕ ਜਥੇਬੰਦੀਆਂ ਨਾਲ ਸੰਪਰਕ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ ਦੇ ਸਵਾਗਤ ਲਈ ਦੁਕਾਨਦਾਰਾਂ ਅਤੇ ਵੱਖ-ਵੱਖ ਸੰਸਥਾਵਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸੱਦਾ-ਪੱਤਰ ਦੇਣ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਜਗਦੀਸ਼ ਸਿੰਘ ਖਾਲਸਾ, ਪਰਮਿੰਦਰ ਸਿੰਘ ਦਸਮੇਸ਼ ਨਗਰ, ਗੁਰਿੰਦਰ ਸਿੰਘ ਮੰਜੇਲ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਕਿਹਾ ਕਿ ਨਗਰ ਕੀਰਤਨ ਅਲੌਕਿਕ ਨਜ਼ਾਰਾ ਪੇਸ਼ ਕਰੇਗਾ।
ਇਹ ਵੀ ਪੜ੍ਹੋ : ਇਨਸਾਨੀਅਤ ਸ਼ਰਮਸਾਰ, ਭੁਲੱਥ ਵਿਖੇ ਛੱਪੜ ਨੇੜਿਓਂ ਮਿਲਿਆ ਬੱਚੇ ਦਾ ਭਰੂਣ
ਆਯੋਜਕਾਂ ਨੇ ਕਿਹਾ ਕਿ ਸੰਤ ਸਮਾਜ ਅਤੇ ਨਿਹੰਗ ਸਿੰਘ ਜਥੇਬੰਦੀਆਂ ਨਗਰ ਕੀਰਤਨ ਵਿਚ ਭਾਰੀ ਗਿਣਤੀ ਵਿਚ ਹਾਜ਼ਰ ਹੋਣਗੀਆਂ। ਪ੍ਰੋਗਰਾਮ ਨੂੰ ਲੈ ਕੇ ਨਗਰ ਨਿਗਮ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਰੂਟ ਦਾ ਦੌਰਾ ਕਰਕੇ ਨਗਰ ਕੀਰਤਨ ਨੂੰ ਸੁਚਾਰੂ ਢੰਗ ਨਾਲ ਕੱਢਣ ਦੇ ਪ੍ਰਬੰਧ ਕਰਵਾ ਦਿੱਤੇ ਹਨ। ਨਗਰ ਕੀਰਤਨ ਨੂੰ ਵਿਸ਼ਾਲ ਕਰਨ ਲਈ ਗੁਰਮਤਿ ਸੇਵਾ ਦਲ, ਭਾਈ ਘਨ੍ਹੱਈਆ ਜੀ ਸੇਵਕ ਦਲ, ਦਸਮੇਸ਼ ਸੇਵਕ ਸਭਾ ਚਹਾਰਬਾਗ, ਬਾਬਾ ਦੀਪ ਸਿੰਘ ਸੇਵਾ ਮਿਸ਼ਨ, ਗੁਰੂ ਰਾਮਦਾਸ ਜਲ ਸੇਵਕ ਸਭਾ, ਦਸਤਾਰ-ਏ-ਖ਼ਾਲਸਾ, ਟੀਮ ਨਿਆਸਰਿਆਂ ਦਾ ਆਸਰਾ ਸੰਸਥਾ ਦੇ ਅਹੁਦੇਦਾਰ ਤੇ ਉਨ੍ਹਾਂ ਨਾਲ ਜੁੜੀਆਂ ਸੰਗਤਾਂ ਮੌਜੂਦ ਰਹਿਣਗੀਆਂ। ਪ੍ਰੋਗਰਾਮ ਦੌਰਾਨ ਨਿਰਮਲ ਸਿੰਘ ਬੇਦੀ, ਕੁਲਜੀਤ ਸਿੰਘ ਚਾਵਲਾ, ਹਰਜੋਤ ਸਿੰਘ ਲੱਕੀ, ਦਿਲਬਾਗ ਸਿੰਘ, ਜਤਿੰਦਰ ਸਿੰਘ ਮੰਜੇਲ, ਬਲਦੇਵ ਸਿੰਘ, ਹੀਰਾ ਸਿੰਘ, ਬਾਬਾ ਗਾਬਾ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ, ਨਿਤਿਸ਼ ਮਹਿਤਾ ਸਮੇਤ ਸਿੱਖ ਸੰਗਤਾਂ ਦਾ ਸਹਿਯੋਗ ਰਹੇਗਾ।
ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਉੱਡ ਜਾਣਗੇ ਹੋਸ਼, ਭੇਸ ਬਦਲ ਕੇ ਰਚਾ ਚੁੱਕੈ 3 ਵਿਆਹ, ਇੰਝ ਖੁੱਲ੍ਹਿਆ ਭੇਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਟਾਂਡਾ ਵਿਖੇ ਪਿੰਡ ਝਾਂਵਾ 'ਚ ਘਰ ਨੂੰ ਲੱਗੀ ਅੱਗ, ਸਾਮਾਨ ਤੇ ਨਕਦੀ ਹੋਈ ਸੜ ਕੇ ਸੁਆਹ
NEXT STORY