ਸ੍ਰੀ ਕੀਰਤਪੁਰ ਸਾਹਿਬ (ਬਾਲੀ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਪਿਛਲੇ ਦਿਨ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ।
ਉਪਰੰਤ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਭਾਈ ਹਰਜੋਤ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਭਜਨ ਸਿੰਘ ਪ੍ਰਚਾਰਕ ਆਦਿ ਵੱਲੋਂ ਕੀਰਤਨ ਕਥਾ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਧਾਰਮਿਕ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚਾਨਣਾ ਪਾਇਆ। ਸਮਾਗਮ ਦੀ ਸਮਾਪਤੀ ਤੋਂ ਬਾਅਦ ਗੁਰੂ ਦਾ ਲੰਗਰ ਅਤੁੱਟ ਵਰਤਿਆ।
ਇਹ ਵੀ ਪੜ੍ਹੋ-ਜਲੰਧਰ: ਸਵਿੱਫਟ ਗੱਡੀ 'ਚ ਆਏ ਵੱਡੇ ਘਰਾਂ ਦੇ ਕਾਕੇ, ਰਾਤ ਦੇ ਹਨੇਰੇ 'ਚ ਕਰ ਗਏ ਵੱਡਾ ਕਾਂਡ (ਵੀਡੀਓ)
ਇਸ ਮੌਕੇ ਬਾਬਾ ਹਰਪਾਲ ਸਿੰਘ, ਭਾਈ ਜਰਨੈਲ ਸਿੰਘ, ਅਮਰਜੀਤ ਸਿੰਘ ਬਾੜੀਆਂ ਮੈਨੇਜਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਸੁਖਦੇਵ ਸਿੰਘ ਰਾਣਾ, ਮਨਜੀਤ ਸਿੰਘ, ਦਲਜੀਤ ਸਿੰਘ, ਜਸਵਿੰਦਰ ਸਿੰਘ ਸਟੋਰ ਕੀਪਰ ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬੀਬੀ ਪਰਮਜੀਤ ਕੌਰ ਨਰੂਲਾ, ਲੰਗਰ ਜਥੇਦਾਰ ਕੁਲਵਿੰਦਰ ਸਿੰਘ, ਗੁਰਮੀਤ ਸਿੰਘ ਟੀਨਾ, ਤਜਿੰਦਰ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਭਾਖੜਾ ਨੇ ਮਚਾਈ ਤਬਾਹੀ! ਤਾਸ਼ ਦੇ ਪੱਤਿਆਂ ਵਾਂਗ ਖਿਲਰਿਆ ਸੋਲਰ ਪਾਵਰ ਪਲਾਂਟ ਪ੍ਰਾਜੈਕਟ, ਵੇਖੋ ਖੌਫ਼ਨਾਕ ਮੰਜ਼ਰ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਪੜੀ ਚਾਟ 'ਚੋਂ ਛਿਪਕਲੀ ਨਿਕਲਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਜਾਗਿਆ ਸਿਹਤ ਵਿਭਾਗ, ਦੁਕਾਨ 'ਚੋਂ ਭਰੇ ਸੈਂਪਲ
NEXT STORY