ਜਲੰਧਰ (ਮਾਹੀ)- ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਵੱਲੋਂ ਥਾਣਾ ਮਕਸੂਦਾਂ ਅਤੇ ਮਕਸੂਦਾਂ ਪੁਲਸ ਵੱਲੋਂ ਲਾਏ ਬਿਧੀਪੁਰ ਅਤੇ ਨੂਰਪੁਰ ਵਿਖੇ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ’ਚ ਲੱਗੇ ਸਰਕਾਰੀ ਸੀ. ਸੀ. ਟੀ. ਵੀ. ਕੈਮਰਿਆ ਦੀ ਜਾਂਚ ਕਰਨ ਦੇ ਨਾਲ-ਨਾਲ ਮੁਣਸ਼ੀ ਦਫ਼ਤਰ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਥਾਣੇ ’ਚ ਤਾਇਨਾਤ ਮੁਲਾਜ਼ਮਾਂ ਨੂੰ ਈਮਾਨਦਾਰੀ ਅਤੇ ਮੁਸਤੈਦੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ।
ਇਸ ਸਬੰਧੀ ਐੱਸ. ਐੱਸ. ਪੀ. ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿਹਾਤੀ ਇਲਾਕੇ ਦੇ ਵੱਖ-ਵੱਖ ਥਾਣਿਆਂ ’ਚ ਰੁਟੀਨ ’ਚ ਚੈਕਿੰਗ ਕੀਤੀ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿਹਾਤੀ ਪੁਲਸ ਵੱਲੋਂ ਸਪੈਸ਼ਲ ਨਾਕੇ ਲਾਏ ਜਾ ਰਹੇ ਹਨ ਤੇ ਜੋ ਪੱਕੇ ਨਾਕੇ ਲੱਗੇ ਹੋਏ ਸੀ ਉਨਵਾਂ ਨੂੰ ਹੋਰ ਟਾਈਟ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਨਾ ਸਕੇ। ਉਨ੍ਹਾਂ ਵੱਲੋਂ ਹਰ ਰੋਜ਼ ਨਾਈਟ ਡੋਮੀਨੇਸ਼ਨ ਕੀਤੀ ਜਾ ਰਹੀ ਤੇ ਮਾੜੇ ਅਨਸਰਾਂ ’ਤੇ ਪੈਨੀ ਨਜ਼ਰ ਰੱਖੀ ਹੋਈ ਹੈ ।
ਇਹ ਵੀ ਪੜ੍ਹੋ: ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ CM ਭਗਵੰਤ ਮਾਨ ਖਟਕੜ ਕਲਾਂ 'ਚ ਭੁੱਖ ਹੜਤਾਲ 'ਤੇ ਬੈਠੇ, ਭਾਜਪਾ 'ਤੇ ਸਾਧੇ ਨਿਸ਼ਾਨੇ
ਉਨ੍ਹਾਂ ਕਿਹਾ ਕਿ ਜੇਕਰ ਕੋਈ ਰਾਤ ਦੇ ਸਮੇਂ ਬੇਵਜਾ ਘੁੰਮਦਾ ਹੋਇਆ ਪੁਲਸ ਦੇ ਕਾਬੂ ਆਇਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਸਿਫਾਰਿਸ਼ ’ਤੇ ਕ੍ਰਾਈਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਾਸ ਕਰ ਕੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਇਲਾਕੇ ’ਚ ਨਸ਼ਾ ਸਮੱਗਲਿੰਗ ਕਰਨੀ ਬੰਦ ਕਰ ਦੇਣ ਜਾਂ ਤਾਂ ਉਹ ਇਲਾਕਾ ਛੱਡ ਦੇਣ, ਜੇਕਰ ਕਾਬੂ ਕੀਤੇ ਗਏ ਤਾਂ ਸਖਤ ਕਾਰਵਾਈ ਕਰ ਕੇ ਜੇਲ੍ਹ ਯਾਤਰਾ ਕਰਵਾਈ ਜਾਵੇਗੀ।
ਮਕਸੂਦਾਂ ਥਾਣੇ ’ਚ ਪੈਂਡਿੰਗ ਪਏ ਕੇਸਾਂ ਬਾਰੇ ਲਈ ਜਾਣਕਾਰੀ
ਉਨ੍ਹਾਂ ਥਾਣਾ ਮਕਸੂਦਾਂ ਵਿਖੇ ਪੈਂਡਿੰਗ ਕੇਸਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਕਿਹਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਜੋ ਵੀ ਦਰਖਾਸਤ ਦਿੱਤੀ ਜਾਂਦੀ ਹੈ ਉਸ ਦਾ ਨੂੰ ਜਲਦ ਤੋਂ ਜਲਦ ਨਿਪਟਾਰਾ ਕਰਵਾ ਕੇ ਇਨਸਾਫ ਦੁਆਇਆ ਜਾਵੇ, ਡਿਊਟੀ ’ਚ ਕੁਤਾਹੀ ਕਦੀ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਈਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਪੁਲਸ ਮੁਲਾਜ਼ਮਾਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਇਹ ਵੀ ਪੜ੍ਹੋ: ਪੰਜਾਬ ਵਿਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਲਕਾਰ ਸਿੰਘ ਨੇ ਦੱਸੀਆਂ CM ਮਾਨ ਨਾਲ ਹੋਈ ਮੀਟਿੰਗ ਵਿਚਲੀਆਂ ਗੱਲਾਂ, ਜਲੰਧਰ ਤੋਂ ਉਮੀਦਵਾਰ ਬਾਰੇ ਕਹੀ ਇਹ ਗੱਲ
NEXT STORY