ਜਲੰਧਰ (ਸ਼ੋਰੀ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ’ਚ ਚੋਰੀ ਦੇ ਮੋਟਰਸਾਈਕਲਾਂ ਨੂੰ ਰੀਸਾਈਕਲ ਕਰਨ ਅਤੇ ਚੋਰੀ ਕਰਨ ਵਾਲੇ ਇਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ’ਚ ਇਕ ਗਿਰੋਹ ਕੰਮ ਕਰ ਰਿਹਾ ਹੈ, ਜੋ ਮੋਟਰਸਾਈਕਲਾਂ ਦੀ ਚੋਰੀ ਅਤੇ ਉਨ੍ਹਾਂ ਨੂੰ ਵੇਚਣ ਦਾ ਕਾਰੋਬਾਰ ਕਰਦਾ ਹੈ।
ਸੂਚਨਾ ਦੇ ਆਧਾਰ ’ਤੇ ਪੁਲਸ ਨੇ ਰੋਹਿਤ ਕੁਮਾਰ ਪੁੱਤਰ ਬਲਵੀਰ ਦਾਸ ਵਾਸੀ ਮੁਹੱਲਾ ਨੰ. 505 ਬੀ, ਤਿਲਕ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਦੋਸ਼ੀ ਰੋਹਿਤ ਕੁਮਾਰ ਨੇ ਕਬੂਲ ਕੀਤਾ ਕਿ ਉਹ ਚੋਰੀ ਦੇ ਮੋਟਰਸਾਈਕਲ ਸ਼ਹਿਰ ’ਚ ਵੇਚਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਇਹ ਵੀ ਮੰਨਿਆ ਕਿ ਉਹ ਇਹ ਬਾਈਕ ਸਕਰੈਪ ਡੀਲਰ ਸੁਮਿਤ ਉਰਫ਼ ਸ਼ੰਮੀ ਪੁੱਤਰ ਰਮੇਸ਼ ਕੁਮਾਰ ਵਾਸੀ ਨਿਊ ਦਸਮੇਸ਼ ਨਗਰ, ਜਲੰਧਰ ਨੂੰ ਭੇਜਦਾ ਸੀ। ਪੁਲਸ ਨੇ ਸਕਰੈਪ ਡੀਲਰ ਸੁਮਿਤ ਉਰਫ਼ ਸ਼ੰਮੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ANTF ਵੱਲੋਂ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫ਼ਾਸ਼, ਹਥਿਆਰ ਤੇ ਡਰੱਗ ਮਨੀ ਸਮੇਤ 10 ਗ੍ਰਿਫ਼ਤਾਰ
ਤਫ਼ਤੀਸ਼ ਦੌਰਾਨ ਸਕਰੈਪ ਡੀਲਰ ਨੇ ਮੰਨਿਆ ਕਿ ਚੋਰੀ ਦੇ ਮੋਟਰਸਾਈਕਲ, ਜੋ ਉਹ ਰੋਹਿਤ ਕੁਮਾਰ ਤੋਂ ਖਰੀਦਦਾ ਸੀ, ਦੇ ਛੋਟੇ-ਛੋਟੇ ਟੁਕੜਿਆਂ ’ਚ ਕੱਟ ਕੇ ਹੋਰ ਸਕਰੈਪ ਡੀਲਰਾਂ ਨੂੰ ਵੇਚਦਾ ਸੀ। ਪੁਲਸ ਨੇ ਸੁਮਿਤ ਉਰਫ਼ ਸ਼ੰਮੀ ਦੇ ਘਰੋਂ ਚੋਰੀ ਕੀਤੇ ਮੋਟਰ ਸਾਈਕਲਾਂ ਦੇ ਵੱਖ-ਵੱਖ ਪੁਰਜ਼ੇ ਵੇਚ ਕੇ ਕਮਾਏ 70,000 ਰੁਪਏ ਬਰਾਮਦ ਕੀਤੇ ਹਨ।
ਸੀ. ਪੀ. ਦੀ ਸਖ਼ਤੀ ਕਾਰਨ ਕ੍ਰਾਈਮ ’ਤੇ ਕਾਬੂ ਪਾਇਆ ਜਾ ਰਿਹੈ
ਪੁਲਸ ਕਮਿਸ਼ਨਰ (ਸੀ. ਪੀ.) ਸਵਪਨ ਸ਼ਰਮਾ ਵੱਲੋਂ ਵਰਤੀ ਜਾ ਰਹੀ ਸਖ਼ਤੀ ਕਾਰਨ ਮਹਾਨਗਰ ’ਚ ਅਪਰਾਧਾਂ ’ਤੇ ਕਾਬੂ ਪਾਇਆ ਜਾ ਰਿਹਾ ਹੈ। ਕੁਝ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਵਪਨ ਸ਼ਰਮਾ ਨੂੰ ਪਲ-ਪਲ ਦੀ ਜਾਣਕਾਰੀ ਮਿਲਦੀ ਹੈ ਅਤੇ ਸੀ. ਪੀ. ਸਵਪਨ ਸ਼ਰਮਾ ਨੂੰ ਉਦੋਂ ਤੱਕ ਚੈਨ ਨਹੀਂ ਆਉਂਦਾ ਜਦ ਤੱਕ ਪੁਲਸ ਵੱਲੋਂ ਦੋਸ਼ੀ ਨੂੰ ਕੁਝ ਘੰਟਿਆਂ ’ਚ ਹੀ ਨਹੀਂ ਫੜ ਲਿਆ ਜਾਂਦਾ। ਸਵਪਨ ਸ਼ਰਮਾ ਦੇ ਹੁਕਮਾਂ ’ਤੇ ਪੁਲਸ ਟਰੇਸ ਕਰ ਕੇ ਮਾਮਲੇ ਨੂੰ ਸੁਲਝਾ ਰਹੀ ਹੈ।
ਇਹ ਵੀ ਪੜ੍ਹੋ- ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸੈਂਟਰਲ ਬੈਂਕ ਮੁਕੇਰੀਆਂ ਦੇ ATM ਨੂੰ ਲੱਗੀ ਅੱਗ
NEXT STORY