ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਦੇ ਮਾਰਕਫੈੱਡ ਨੇੜੇ ਪੈਂਦੇ ਰਿਹਾਇਸ਼ੀ ਇਲਾਕਿਆਂ 'ਚ ਇਕ ਅਵਾਰਾ ਕੁੱਤੇ ਨੇ ਜ਼ਬਰਦਸਤ ਆਤੰਕ ਮਚਾ ਦਿੱਤਾ। ਇਕ ਕਾਲੇ ਰੰਗ ਦੇ ਕੁੱਤੇ ਨੇ ਰਸਤੇ 'ਚ ਆਉਣ ਵਾਲੇ 6 ਛੋਟੇ ਬੱਚਿਆਂ ਸਮੇਤ ਤਕਰੀਬਨ 15 ਲੋਕਾਂ 'ਤੇ ਅਚਾਨਕ ਹਮਲਾ ਬੋਲ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਲਹੂ-ਲੁਹਾਣ ਕਰ ਦਿੱਤਾ। ਇਸ ਅਚਾਨਕ ਵਾਪਰੀ ਘਟਨਾ ਮਗਰੋਂ ਸਮੁੱਚੇ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਸਾਰੇ ਜ਼ਖ਼ਮੀਆਂ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ, ਜਿੱਥੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
ਮਿਲੀ ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਖੇ ਡਿਊਟੀ 'ਤੇ ਤਾਇਨਾਤ ਡਾਕਟਰ ਜਸ਼ਨ ਅਤੇ ਡਾਕਟਰ ਯੁਕਤਾ ਨੇ ਦੱਸਿਆ ਕਿ ਅਵਾਰਾ ਕੁੱਤੇ ਵੱਲੋਂ ਨੋਚੇ ਜਾਣ ਕਾਰਨ ਕਾਫ਼ੀ ਗਿਣਤੀ 'ਚ ਜ਼ਖ਼ਮੀ ਲੋਕ ਹਸਪਤਾਲ ਪੁੱਜੇ ਹਨ। ਜ਼ਖ਼ਮੀਆਂ 'ਚ ਰੀਨਾ ਦੇਵੀ ਪਤਨੀ ਰਾਮ ਬਾਊ ਨਾਥ, ਤਿੰਨ ਸਾਲਾ ਵਰੁਣਜੋਤ ਸਿੰਘ ਪੁੱਤਰ ਹਰਦੀਪ ਸਿੰਘ, ਚਾਰ ਸਾਲਾ ਸੱਤਿਅਮ, ਅੱਠ ਸਾਲਾ ਅਭੀਨੂਰ ਸਿੰਘ, ਸਾਢੇ ਤਿੰਨ ਸਾਲਾ ਰੇਹੂ ਕੁਮਾਰੀ ਅਤੇ 9 ਸਾਲਾ ਮੋਨੂੰ ਕੁਮਾਰ ਵਰਗੇ ਮਾਸੂਮ ਬੱਚੇ ਸ਼ਾਮਲ ਹਨ। ਇਸ ਤੋਂ ਇਲਾਵਾ ਰਜਿੰਦਰ ਕੌਰ, ਸੰਜੀਵ ਕੁਮਾਰ, ਧਰਮਿੰਦਰ ਕੁਮਾਰ, ਅਰਵਿੰਦਰ ਮਾਥੋ, ਰਜਿੰਦਰ ਕੌਰ ਪਤਨੀ ਬਲਵਿੰਦਰ ਸਿੰਘ, ਰਜਿੰਦਰ ਕੌਰ ਪਤਨੀ ਹਰਜਿੰਦਰ ਸਿੰਘ, ਰਾਜਵਿੰਦਰ ਕੌਰ ਅਤੇ ਮੁੱਤੀ ਦੇਵੀ ਸਮੇਤ ਕਈ ਹੋਰ ਰਾਹਗੀਰ ਵੀ ਇਸ ਹਮਲੇ ਦੌਰਾਨ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਰੇਬੀਜ਼ ਰੋਕੂ ਟੀਕੇ ਅਤੇ ਮੁੱਢਲਾ ਇਲਾਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ ਦੁਕਾਨਦਾਰ
ਇਸ ਘਟਨਾ ਦੇ ਸਾਹਮਣੇ ਆਉਣ ਮਗਰੋਂ ਸ਼ਹਿਰ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਹੈ ਕਿ ਕਪੂਰਥਲਾ ਸ਼ਹਿਰ ਅੰਦਰ ਲਗਾਤਾਰ ਵਧ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਉੱਤੇ ਤੁਰੰਤ ਕਾਬੂ ਪਾਇਆ ਜਾਵੇ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗਲੀਆਂ-ਮੁਹੱਲਿਆਂ ਵਿੱਚ ਅਵਾਰਾ ਜਾਨਵਰਾਂ ਦਾ ਝੁੰਡ ਆਮ ਘੁੰਮਦਾ ਰਹਿੰਦਾ ਹੈ, ਜਿਸ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਚੁੱਕਾ ਹੈ। ਜੇਕਰ ਸਮਾਂ ਰਹਿੰਦੇ ਪ੍ਰਸ਼ਾਸਨ ਵੱਲੋਂ ਠੋਸ ਕਦਮ ਨਾ ਚੁੱਕੇ ਗਏ ਤਾਂ ਭਵਿੱਖ ਵਿੱਚ ਕੋਈ ਹੋਰ ਵੱਡਾ ਜਾਨੀ ਹਾਦਸਾ ਵਾਪਰ ਸਕਦਾ ਹੈ। ਉਥੇ ਹੀ ਦੂਜੇ ਪਾਸੇ ਇਸ ਘਟਨਾ ਸਬੰਧੀ ਨਗਰ ਨਿਗਮ ਦੇ ਐੱਸ. ਓ. ਤਰਲੋਚਨ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਗੰਭੀਰ ਮਾਮਲਾ ਉਨ੍ਹਾਂ ਦੇ ਧਿਆਨ 'ਚ ਆ ਚੁੱਕਾ ਹੈ। ਆਦਮਖ਼ੋਰ ਹੋਏ ਇਸ ਅਵਾਰਾ ਕੁੱਤੇ ਨੂੰ ਫੜਨ ਲਈ ਨਗਰ ਨਿਗਮ ਦੀ ਵਿਸ਼ੇਸ਼ ਟੀਮ ਨੂੰ ਮੌਕੇ ਅਤੇ ਰਵਾਨਾ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਜਲਦ ਤੋਂ ਜਲਦ ਕਾਬੂ ਕਰਨ ਲਈ ਲਗਾਤਾਰ ਜੱਦੋ-ਜਹਿਦ ਕੀਤੀ ਜਾ ਰਹੀ ਹੈ ਤਾਂ ਜੋ ਹੋਰ ਲੋਕਾਂ ਨੂੰ ਨੁਕਸਾਨ ਪਹੁੰਚਣ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
NEXT STORY