ਸ਼ਾਮ ਚੁਰਾਸੀ (ਦੀਪਕ )- ਜਿੱਥੇ ਪਸ਼ੂ ਪ੍ਰੇਮੀ ਅਵਾਰਾ ਜਾਨਵਰਾਂ ਨੂੰ ਸੇਫ ਰੱਖਣ ਦੀ ਗੱਲਾਂ ਕਰ ਰਹੇ ਹਨ, ਉਥੇ ਹੀ ਅਵਾਰਾ ਕੁੱਤਿਆਂ ਨੇ ਪੰਡੋਰੀ ਫੰਗੋੜਿਆਂ ਦੀ ਇਕ ਔਰਤ ਨੂੰ ਬੁਰੀ ਤਰ੍ਹਾਂ ਵੱਢਣ ਕਾਰਨ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਜਗਤਾਰ ਸਿੰਘ ਨੇ ਦੱਸਿਆਂ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪੰਡੋਰੀ ਫੰਗੋੜਿਆਂ ਦੇ ਵਿੱਚ ਅਵਾਰਾ ਕੁੱਤਿਆਂ ਨੇ ਪਿੰਡ ਦੀ ਹੀ ਇਕ ਔਰਤ ਹਰਵਿੰਦਰ ਕੌਰ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਲੋਕਾਂ ਨੇ ਕੁੱਤਿਆਂ ਤੋਂ ਬੜੀ ਮੁਸ਼ਕਿਲ ਨਾਲ ਛੁਡਾਇਆ।
ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
ਜਿਸ ਤੋਂ ਬਾਅਦ ਉਕਤ ਔਰਤ ਨੂੰ ਸਰਕਾਰੀ ਹਸਪਤਾਲ ਵਿੱਚ ਲਿਜਾ ਕੇ ਪੱਟੀਆਂ ਅਤੇ ਟੀਕਾਕਰਨ ਕਰਵਾਇਆ ਗਿਆ। ਦੱਸ ਦਈਏ ਕਿ ਪਿੰਡ 'ਚ ਪਹਿਲਾਂ ਵੀ ਅਵਾਰਾ ਕੁੱਤਿਆਂ ਵੱਲੋਂ ਵੱਢਣ ਦੀਆਂ ਘਟਨਾਵਾਂ ਵਾਪਰੀਆਂ ਹਨ ਅਤੇ ਇਹ ਇਕੱਲੇ ਪੰਡੋਰੀ ਫੰਗੂੜਿਆਂ ਦੀ ਕਹਾਣੀ ਨਹੀਂ ਹੈ, ਇਸ ਤੋਂ ਥੋੜ੍ਹੇ ਦਿਨ ਪਹਿਲਾਂ ਵੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਿੱਚ ਬੱਚਿਆਂ ਨੂੰ ਅਵਾਰਾ ਕੁੱਤਿਆਂ ਦੁਆਰਾ ਕੱਟਣ ਦੀਆਂ ਘਟਨਾਵਾਂ ਹੋਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ ਕੇ...
ਪਿਛਲੇ ਕੁਝ ਦਿਨ ਪਹਿਲਾਂ ਹੀ ਟਾਂਡਾ ਬਲਾਕ ਦੇ ਪਿੰਡ ਖਰਲ ਖੁਰਦ 'ਚ ਅੱਠ ਸਾਲਾ ਬੱਚੀ ਨੂੰ ਅਵਾਰਾ ਕੁੱਤਿਆਂ ਦੁਆਰਾ ਬੁਰੀ ਤਰ੍ਹਾਂ ਵੱਢਿਆ ਗਿਆ ਅਤੇ ਇਲਾਜ ਦੌਰਾਨ ਬੱਚੀ ਦੀ ਮੌਤ ਹੋ ਗਈ ਸੀ। ਇਸ ਮੌਕੇ ਪਿੰਡ ਦੇ ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਜਾਗਰੂਕ ਹੋਣ ਦੀ ਜ਼ਰੂਰਤ ਹੈ ਕਿਉਂਕਿ ਅਵਾਰਾ ਕੁੱਤਿਆਂ ਦੁਆਰਾ ਵੱਢਣ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਦੇ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ ਸੀ ਬਲਾਸਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
NEXT STORY