ਜਲੰਧਰ (ਖੁਰਾਣਾ)–ਜਲੰਧਰ ਨਗਰ ਨਿਗਮ ਦੇ ਮੇਨ ਦਫ਼ਤਰ ਦੇ ਬਾਹਰ ਕੰਪਨੀ ਬਾਗ ਚੌਕ ਸਥਿਤ ਅੰਡਰਗਰਾਊਂਡ ਪਾਰਕਿੰਗ ਵਿਚ ਪਾਰਕਿੰਗ ਫ਼ੀਸ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਨਿਗਮ ਪ੍ਰਸ਼ਾਸਨ ਨੇ ਇਸ ਮਾਮਲੇ ’ਚ ਸਖ਼ਤ ਕਾਰਵਾਈ ਕਰਦੇ ਹੋਏ ਸਬੰਧਤ ਕਰਮਚਾਰੀ ਨੂੰ ਸਸਪੈਂਡ ਕਰ ਦਿੱਤਾ ਹੈ ਅਤੇ ਹੁਣ ਉਸ ਖ਼ਿਲਾਫ਼ ਧੋਖਾਦੇਹੀ ਦਾ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਸ ਪਾਰਕਿੰਗ ਦਾ ਠੇਕਾ ਪਿਛਲੇ ਲੰਮੇ ਸਮੇਂ ਤੋਂ ਨਹੀਂ ਚੜ੍ਹ ਸਕਿਆ ਸੀ, ਜਿਸ ਕਾਰਨ ਨਿਗਮ ਨੇ ਇਥੇ ਫੀਸ ਵਸੂਲੀ ਲਈ ਆਪਣੇ 2 ਕਰਮਚਾਰੀਆਂ ਨੂੰ ਤਾਇਨਾਤ ਕੀਤਾ ਹੋਇਆ ਸੀ। ਇਸੇ ਦੌਰਾਨ ਤਹਿਬਾਜ਼ਾਰੀ ਵਿਭਾਗ ਦੇ ਇਕ ਕਲਰਕ ਨੇ ਲਾਲਚ ਵਿਚ ਆ ਕੇ ਲੋਕਾਂ ਤੋਂ ਵਸੂਲੀ ਪਾਰਕਿੰਗ ਫ਼ੀਸ ਨਿਗਮ ਦੇ ਖਾਤੇ ਵਿਚ ਜਮ੍ਹਾ ਕਰਵਾਉਣ ਦੀ ਬਜਾਏ ਖ਼ੁਦ ਹੀ ਹੜੱਪਣੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ ਸਨਸਨੀ
ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਨਾ ਸਿਰਫ਼ ਨਕਦੀ ਰਾਸ਼ੀ ਆਪਣੇ ਕੋਲ ਰੱਖ ਰਿਹਾ ਸੀ ਸਗੋਂ ਕੁਝ ਭੁਗਤਾਨ ਆਪਣੇ ਯੂ. ਪੀ. ਆਈ. ਅਕਾਊਂਟ ਵਿਚ ਵੀ ਲੈ ਰਿਹਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿਥੇ ਇਸ ਪਾਰਕਿੰਗ ਵਿਚ ਲੱਗਭਗ 200 ਗੱਡੀਆਂ ਦੀ ਸਮਰੱਥਾ ਹੈ, ਉਥੇ ਹੀ ਰਿਕਾਰਡ ’ਚ ਸਿਰਫ਼ 17 ਗੱਡੀਆਂ ਹੀ ਵਿਖਾ ਕੇ ਭਾਰੀ ਗੜਬੜੀ ਕੀਤੀ ਜਾ ਰਹੀ ਸੀ। ਮਾਮਲੇ ਦਾ ਖ਼ੁਲਾਸਾ ਉਦੋਂ ਹੋਇਆ ਜਦੋਂ ਤਹਿਬਾਜ਼ਾਰੀ ਵਿਭਾਗ ਦੇ ਸੁਪਰਿੰਟੈਂਡੈਂਟ ਮਨਦੀਪ ਸਿੰਘ ਮਿੱਠੂ ਨੂੰ ਇਸ ਦੀ ਜਾਣਕਾਰੀ ਮਿਲੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਲਗਭਗ 50 ਹਜ਼ਾਰ ਰੁਪਏ ਦੀ ਪਾਰਕਿੰਗ ਫ਼ੀਸ ਨਿਗਮ ਦੇ ਖਾਤੇ ਵਿਚ ਜਮ੍ਹਾ ਨਹੀਂ ਕਰਵਾਈ ਗਈ। ਵਾਰ-ਵਾਰ ਕਹਿਣ ਦੇ ਬਾਵਜੂਦ ਜਦੋਂ ਰਕਮ ਜਮ੍ਹਾ ਨਾ ਹੋਈ ਤਾਂ ਇਸ ਦੀ ਸ਼ਿਕਾਇਤ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਨੂੰ ਦਿੱਤੀ ਗਈ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ ਉਤਰਾਅ-ਚੜ੍ਹਾਅ
ਸੰਯੁਕਤ ਕਮਿਸ਼ਨਰ ਦੇ ਹੁਕਮ ’ਤੇ ਤੁਰੰਤ ਕਾਰਵਾਈ ਕਰਦਿਆਂ ਹਰੀਸ਼ ਨਾਮਕ ਸਬੰਧਤ ਕਰਮਚਾਰੀ ਨੂੰ ਸਸਪੈਂਡ ਕਰ ਦਿੱਤਾ ਗਿਆ, ਨਾਲ ਹੀ ਪਾਰਕਿੰਗ ਵਿਚ ਤਾਇਨਾਤ ਹੋਰ ਸਟਾਫ ਨੂੰ ਵੀ ਬਦਲ ਦਿੱਤਾ ਗਿਆ। ਨਿਗਮ ਪ੍ਰਸ਼ਾਸਨ ਨੇ ਹੁਣ ਇਸ ਪਾਰਕਿੰਗ ਵਿਚ ਫ਼ੀਸ ਵਸੂਲੀ ਲਈ 4 ਨਵੇਂ ਕਰਮਚਾਰੀਆਂ ਦੀ ਨਿਯੁਕਤੀ ਕੀਤੀ ਹੈ, ਜਿਨ੍ਹਾਂ ਵਿਚ 2 ਸਵੇਰੇ ਅਤੇ 2 ਸ਼ਾਮ ਦੀ ਸ਼ਿਫਟ ਵਿਚ ਕੰਮ ਕਰਨਗੇ। ਇਹ ਪਾਰਕਿੰਗ ਸਵੇਰੇ 7 ਤੋਂ ਰਾਤ 10 ਵਜੇ ਤਕ ਖੁੱਲ੍ਹੀ ਰਹਿੰਦੀ ਹੈ।
ਜ਼ਿਕਰਯੋਗ ਹੈ ਕਿ ਇਸ ਪਾਰਕਿੰਗ ਵਿਚ ਆਸ-ਪਾਸ ਦੇ ਦੁਕਾਨਦਾਰ ਅਤੇ ਪੱਕਾ ਬਾਗ ਵਾਸੀ ਆਪਣੀਆਂ ਗੱਡੀਆਂ ਖੜ੍ਹੀਆਂ ਕਰਦੇ ਹਨ ਅਤੇ ਇਸ ਲਈ ਉਹ 1200 ਤੋਂ ਲੈ ਕੇ 1500 ਰੁਪਏ ਤੱਕ ਪ੍ਰਤੀ ਮਹੀਨਾ ਫ਼ੀਸ ਅਦਾ ਕਰਦੇ ਹਨ। ਇਹ ਪਾਰਕਿੰਗ ਉਨ੍ਹਾਂ 25 ਪਾਰਕਿੰਗ ਸਥਾਨਾਂ ਵਿਚ ਸ਼ਾਮਲ ਹੈ, ਜਿਨ੍ਹਾਂ ਨੂੰ ਨਗਰ ਨਿਗਮ ਭਵਿੱਖ ਵਿਚ ਠੇਕੇ ’ਤੇ ਦੇਣ ਦੀ ਯੋਜਨਾ ਬਣਾ ਰਿਹਾ ਹੈ। ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮ ਕਰਮਚਾਰੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਰਕਾਰੀ ਬੱਸ ਨਾਲ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਦੋ ਮੁਲਜ਼ਮ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
NEXT STORY