ਜਲੰਧਰ (ਪੰਕਜ, ਕੁੰਦਨ)- ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਇਕ ਫ਼ੈਸਲਾਕੁੰਨ ਕਦਮ ਚੁੱਕਦੇ ਹੋਏ ਜਲੰਧਰ ਨਗਰ ਨਿਗਮ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਸਹਿਯੋਗ ਨਾਲ ਅੱਜ ਇੰਦਰਾ ਕਲੋਨੀ ਦੇ ਖੇਤਰ 'ਚ ਇਕ ਬਦਨਾਮ ਨਸ਼ਾ ਤਸਕਰੀ ਨਾਲ ਸਬੰਧਤ ਇਕ ਗੈਰ-ਕਾਨੂੰਨੀ ਕਬਜ਼ੇ ਨੂੰ ਢਾਹ ਦਿੱਤਾ।
ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਦੋਸ਼ੀ ਮੁਕੇਸ਼ ਰਾਮ ਉਰਫ਼ ਧੋਨੀ ਪੁੱਤਰ ਮਿਸ਼ਰਾ ਰਾਮ ਵਾਸੀ ਇੰਦਰਾ ਕਲੋਨੀ ਜਲੰਧਰ ਇਕ ਮਸ਼ਹੂਰ ਨਸ਼ਾ ਤਸਕਰ ਹੈ, ਉਸ ਦੀ ਅਣਅਧਿਕਾਰਤ ਉਸਾਰੀ ਨੂੰ ਅੱਜ ਢਾਹ ਦਿੱਤਾ ਗਿਆ ਹੈ। ਦੋਸ਼ੀ ਮੁਕੇਸ਼ ਰਾਮ ਉਰਫ਼ ਧੋਨੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਅਤੇ ਆਬਕਾਰੀ ਐਕਟ ਤਹਿਤ ਕੁੱਲ੍ਹ 9 ਮੁਕੱਦਮੇ ਥਾਣਾ ਡਿਵੀਜ਼ਨ ਨੰਬਰ 1 ਅਤੇ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦਰਜ ਹਨ।
ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਉਨ੍ਹਾਂ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਨਸ਼ਿਆਂ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਉਖਾੜ ਸੁੱਟਣ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਨਾਗਰਿਕਾਂ ਨੂੰ ਸਰਕਾਰ ਦੇ ਵਟਸਐਪ ਨੰਬਰ 9779-100-200 ਰਾਹੀਂ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ, ਜਿਸ ਨਾਲ ਸੂਚਨਾ ਦੇਣ ਵਾਲਿਆਂ ਦੀ ਪੂਰੀ ਗੁਪਤਤਾ ਦਾ ਭਰੋਸਾ ਦਿੱਤਾ ਗਿਆ। ਸ਼ਹਿਰ ਵਾਸੀਆਂ ਨੇ ਜਲੰਧਰ ਕਮਿਸ਼ਨਰੇਟ ਪੁਲਸ ਦੇ ਇਸ ਉਪਰਾਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਅਜਿਹੀਆਂ ਕਾਰਵਾਈਆਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬੇ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ 'ਚ ਇਕ ਮਹੱਤਵਪੂਰਨ ਕਦਮ ਦੱਸਿਆ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ 'ਚ ਸਾਹਮਣੇ ਆਇਆ ਵੱਡਾ ਘਪਲਾ, ਸਰਕਾਰੀ ਫੰਡਾਂ 'ਚ 57 ਲੱਖ ਰੁਪਏ ਦਾ ਗਬਨ
NEXT STORY