ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਸਬ-ਡਿਵੀਜ਼ਨ ਸੈਂਟਰਲ ਅਧੀਨ ਆਉਂਦੇ ਥਾਣਾ ਡਿਵੀਜ਼ਨ ਨੰਬਰ 2, ਡਿਵੀਜ਼ਨ ਨੰਬਰ 4, ਰਾਮਾ ਮੰਡੀ ਅਤੇ ਨਵੀਂ ਬਾਰਾਦਰੀ ਦੇ ਇਲਾਕਿਆਂ ਵਿੱਚ ਭਾਰੀ ਪੁਲਸ ਫੋਰਸ ਨਾਲ ਵੱਡੇ ਪੱਧਰ 'ਤੇ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ।
ਇਹ ਆਪ੍ਰੇਸ਼ਨ ਸਵੇਰ ਤੋਂ ਲਗਾਤਾਰ ਜਾਰੀ ਹੈ, ਜਿਸ ਦੌਰਾਨ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਜਾਂ ਮੌਜੂਦਾ ਸਮੇਂ ਵਿੱਚ ਸਰਗਰਮ ਮਾੜੇ ਅਨਸਰਾਂ ਦੇ ਟਿਕਾਣਿਆਂ ’ਤੇ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਆਪ੍ਰੇਸ਼ਨ ਦੌਰਾਨ ਥਾਣਾ ਰਾਮਾ ਮੰਡੀ ਦੇ ਖੇਤਰ ਵਿੱਚੋਂ ਦੋ ਅਤੇ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿੱਚੋਂ ਇਕ ਵੱਡੀ ਬਰਾਮਦਗੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹੋਰ ਸ਼ੱਕੀ ਵਿਅਕਤੀਆਂ ਦੀ ਜਾਂਚ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਸੈਲੂਨ 'ਤੇ ਕਰੀਬ 20 ਨੌਜਵਾਨਾਂ ਨੇ ਕੀਤਾ ਹਮਲਾ! ਜਾਨ ਬਚਾਉਣ ਲਈ ਇੱਧਰ-ਉੱਧਰ ਭੱਜੇ ਲੋਕ

ਪੁਲਸ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਲਈ ਅੱਗੇ ਆਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਉਣ ਲਈ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਉਨ੍ਹਾਂ ਨੂੰ ਮੁੜ ਸਿਹਤਮੰਦ ਅਤੇ ਸਨਮਾਨਜਨਕ ਜੀਵਨ ਜਿਊਣ ਦੇ ਯੋਗ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ, ਜਨਵਰੀ 'ਚ ਹੋਣਾ ਸੀ ਵਿਆਹ
ਇਸ ਦੇ ਨਾਲ ਹੀ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲੁੱਟ-ਖੋਹ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਨੂੰ ਵੀ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਮੌਜੂਦਾ MLA ਡਾ. ਚਰਨਜੀਤ ਸਿੰਘ ਚੰਨੀ ਅਕਾਲੀ ਦਲ 'ਚ ਸ਼ਾਮਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਨੇ ਤਿੰਨ ਮੁਲਜ਼ਮ ਨਸ਼ੀਲੀਆਂ ਗੋਲ਼ੀਆਂ ਤੇ ਹੈਰੋਇਨ ਸਮੇਤ ਕੀਤੇ ਗ੍ਰਿਫ਼ਤਾਰ
NEXT STORY