ਜਲੰਧਰ (ਪੁਨੀਤ)–ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਸਿਲਸਿਲੇ ਵਿਚ ਵੀਰਵਾਰ ਨੂੰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ, ਜਿਸ ਵਿਚ ਸੁਰੱਖਿਆ ਮਾਪਦੰਡਾਂ ਦਾ ਉਲੰਘਣ ਕਰਨ ਵਾਲੀਆਂ 8 ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ।
ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਅਜੈ ਭਾਰਤੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਯਮਿਤ ਰੂਪ ਨਾਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਡਿਫੈਂਸ ਕਾਲੋਨੀ ਸਾਹਮਣੇ ਬੱਸ ਸਟੈਂਡ ਸਮੇਤ ਵੱਖ-ਵੱਖ ਥਾਵਾਂ 'ਤੇ ਸਕੂਲੀ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਕਈ ਸਕੂਲੀ ਬੱਸਾਂ ਵਿਚ ਲੇਡੀ ਅਟੈਂਡੈਂਟ ਦੀ ਗੈਰ-ਹਾਜ਼ਰੀ, ਚਾਲਕ ਦਾ ਨਿਰਧਾਰਿਤ ਵਰਦੀ ਵਿਚ ਨਾ ਹੋਣਾ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਹੋਰ ਸੁਰੱਖਿਆ ਮਾਪਦੰਡਾਂ ਦਾ ਪਾਲਣ ਨਾ ਕੀਤੇ ਜਾਣ ਵਰਗੀਆਂ ਕਮੀਆਂ ਸਾਹਮਣੇ ਆਈਆਂ। ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 8 ਸਕੂਲੀ ਬੱਸਾਂ ਦੇ ਮੌਕੇ ’ਤੇ ਹੀ ਚਲਾਨ ਕੀਤੇ ਗਏ।

ਇਹ ਵੀ ਪੜ੍ਹੋ: ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
ਅਜੈ ਭਾਰਤੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਬਉੱਚ ਪਹਿਲ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਵਾਹਨ ਸੇਫ ਪਾਲਿਸੀ ਦੀਆਂ ਸਾਰੀਆਂ ਸ਼ਰਤਾਂ ਦਾ ਪੂਰੀ ਤਰ੍ਹਾਂ ਪਾਲਣ ਯਕੀਨੀ ਬਣਾਵੇ ਤਾਂ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਆਵਾਜਾਈ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਸਕੂਲਾਂ ਅਤੇ ਬੱਸ ਚਾਲਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਕੂਲੀ ਬੱਸਾਂ ਵਿਚ ਸੀ. ਸੀ. ਟੀ. ਵੀ. ਕੈਮਰੇ, ਖਿੜਕੀਆਂ 'ਤੇ ਸੁਰੱਖਿਆ ਗਰਿੱਲ, ਫਸਟ ਏਡ ਬਾਕਸ, ਲੇਡੀ ਅਟੈਂਡੈਂਟ ਦੀ ਤਾਇਨਾਤੀ, ਚਾਲਕ ਦਾ ਨਿਰਧਾਰਿਤ ਵਰਦੀ ਵਿਚ ਹੋਣਾ, ਸੀਟ ਬੈਲਟ ਦੀ ਵਰਤੋਂ ਅਤੇ ਸਮਰੱਥਾ ਤੋਂ ਵੱਧ ਵਿਦਿਆਰਥੀਆਂ ਨੂੰ ਬੱਸ ਵਿਚ ਨਾ ਬਿਠਾਉਣ ਸਮੇਤ ਹੋਰ ਸੁਰੱਖਿਆ ਮਾਪਦੰਡਾਂ ਦਾ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀ ਵਿਸ਼ੇਸ਼ ਚੈਕਿੰਗ ਜਾਰੀ ਰਹੇਗੀ ਅਤੇ ਸੇਫ ਸਕੂਲੀ ਵਾਹਨ ਪਾਲਿਸੀ ਦਾ ਉਲੰਘਣ ਕਰਨ ਵਾਲੇ ਸਕੂਲੀ ਵਾਹਨਾਂ ਖ਼ਿਲਾਫ਼ ਨਿਯਮ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਮੁਹਿੰਮ ਵਿਚ ਸੰਦੀਪ ਕੁਮਾਰ, ਗੌਰਵ ਕੁਮਾਰ ਅਤੇ ਇੰਸ. ਕੁਲਦੀਪ ਸਿੰਘ ਵੀ ਸ਼ਾਮਲ ਰਹੇ।
ਇਹ ਵੀ ਪੜ੍ਹੋ: ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3 ਘੰਟੇ ਬੇਹੱਦ ਅਹਿਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਦੇ ਨਸ਼ੇ 'ਚ ਮੰਦਿਰ ਵਿਚ ਵੜ ਕੇ ਵਿਅਕਤੀ ਨੇ ਕੀਤਾ ਹੰਗਾਮਾ
NEXT STORY