ਲਾਂਬੜਾ (ਵਰਿੰਦਰ) : ਜਲੰਧਰ-ਨਕੋਦਰ ਮੁੱਖ ਮਾਰਗ 'ਤੇ ਅੱਜ ਇਕ ਟ੍ਰੈਕਟਰ-ਟਰਾਲੀ ਅਤੇ ਐਕਟਿਵਾ ਵਿਚਾਲੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਵਿਦਿਆਰਥਣ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਅਨਮੋਲ ਕੌਰ (20) ਪੁੱਤਰੀ ਜੁਝਾਰ ਸਿੰਘ ਵਾਸੀ ਸੰਤੋਖਪੁਰਾ ਜਲੰਧਰ, ਜੋ ਕਿ ਸੀ.ਟੀ. ਕਾਲਜ ਸ਼ਾਹਪੁਰ ਵਿਖੇ ਐੱਮ.ਐੱਸ.ਸੀ. ਦੀ ਵਿਦਿਆਰਥਣ ਹੈ, ਕਾਲਜ ਤੋਂ ਛੁੱਟੀ ਦੇ ਬਾਅਦ ਦੁਪਹਿਰ ਕਰੀਬ 3.30 ਵਜੇ ਐਕਟਿਵਾ 'ਤੇ ਲਾਂਬੜਾ ਤੋਂ ਜਲੰਧਰ ਵੱਲ ਵਾਪਸ ਆਪਣੇ ਘਰ ਨੂੰ ਜਾ ਰਹੀ ਸੀ। ਜਦ ਉਹ ਪਿੰਡ ਖਾਂਬਰਾ ਨੇੜੇ ਪਹੁੰਚੀ ਤਾਂ ਅਚਾਨਕ ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਉਸ ਦੀ ਸੜਕ ਦੇ ਕਿਨਾਰੇ 'ਤੇ ਖੜ੍ਹੀ ਟ੍ਰੈਕਟਰ-ਟਰਾਲੀ ਨਾਲ ਪਿਛਿਓਂ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਵਿਦਿਆਰਥੀਣ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ : ਵਿਦਿਆਰਥਣ ਤੋਂ ਮੋਬਾਇਲ ਲੁੱਟਣ ਵਾਲਾ Encounter 'ਚ ਢੇਰ, ਲੁੱਟ ਦਾ ਵੀਡੀਓ ਵੀ ਆਇਆ ਸਾਹਮਣੇ
ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵੰਤ ਸਿੰਘ ਤੇ ਏ.ਐੱਸ.ਆਈ. ਸੁਭਾਸ਼ ਨੇ ਦੱਸਿਆ ਕਿ ਵਿਦਿਆਰਥਣ ਦੀ ਇਕ ਲੱਤ ਟੁੱਟ ਗਈ ਅਤੇ ਉਸ ਦੇ ਸਿਰ 'ਚ ਵੀ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਇਲਾਜ ਲਈ ਨਜ਼ਦੀਕ ਪ੍ਰਾਈਵੇਟ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਟ੍ਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਜਿਸ ਦਾ ਡਰਾਈਵਰ ਮੌਕੇ 'ਤੇ ਮੌਜੂਦ ਨਹੀਂ ਸੀ। ਪੁਲਸ ਵੱਲੋਂ ਜਾਂਚ ਜਾਰੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Karwa Chauth 2023 : ਅੱਜ ਹੈ ‘ਕਰਵਾਚੌਥ’ ਦਾ ਵਰਤ, ਜਾਣੋ ਸ਼ੁੱਭ ਮਹੂਰਤ ਅਤੇ ਪੂਜਾ ਕਰਨ ਦੀ ਵਿਧੀ
NEXT STORY