ਰੂਪਨਗਰ (ਸੱਜਣ ਸੈਣੀ)— ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ 'ਚ ਨਿੱਜੀ ਸਕੂਲਾਂ ਵੱਲੋਂ ਫੀਸ ਨਾ ਭਰਨ ਵਾਲੇ ਵਿਦਿਆਰਥੀਆਂ ਦੇ ਨਾਂ ਸਕੂਲ 'ਚੋਂ ਕੱਟਣ 'ਤੇ ਮਾਪਿਆਂ 'ਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ। ਮਾਪਿਆਂ ਨੇ ਦੋਸ਼ ਲਗਾਏ ਕਿ ਨਿੱਜੀ ਸਕੂਲ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਗਰੀਬ ਵਿਦਿਆਰਥੀਆਂ ਨਾਲ ਧੱਕਾ ਕਰ ਰਹੇ ਨੇ ਜਿਸ ਨੂੰ ਲੈ ਕੇ ਮਾਪਿਆਂ ਵੱਲੋਂ ਐੱਸ.ਡੀ. ਐੱਮ ਨੂੰ ਸ਼ਿਕਾਇਤ ਵੀ ਦਿੱਤੀ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ
ਇਸ ਸਬੰਧ ਵਿੱਚ ਅੱਜ ਸ੍ਰੀ ਚਮਕੌਰ ਸਾਹਿਬ ਦੇ ਐੱਸ. ਡੀ. ਐੱਮ ਨੂੰ ਬੱਚਿਆਂ ਦੇ ਮਾਪੇ ਅਤੇ ਸ਼ੰਘਰਸ਼ ਕਮੇਟੀ ਬੇਲਾ ਦੇ ਸਮੂਹ ਮੈਂਬਰਾਂ ਵੱਲੋਂ ਮਿਲ ਕੇ ਮੰਗ ਪੱਤਰ ਦਿੱਤਾ ਗਿਆ। ਮਾਪਿਆਂ ਅਤੇ ਸ਼ੰਘਰਸ਼ ਕਮੇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸਕੂਲਾਂ ਵਾਲੇ ਸਾਡੇ ਬੱਚਿਆਂ ਨੂੰ ਆਨਲਾਈਨ ਕਲਾਸ ਲਗਾ ਕੇ ਪ੍ਹੜਾਈ ਨਹੀਂ ਕਰਵਾ ਰਹੇ ਕਿਉਂਕਿ ਉਨ੍ਹਾਂ ਨੇ ਫੀਸਾਂ ਜਮ੍ਹਾ ਨਹੀਂ ਕਰਵਾਈਆਂ ਅਤੇ ਬੱਚਿਆਂ ਦੇ ਨਾਮ ਵਟਸਐੱਪ ਗਰੁੱਪਾਂ 'ਚੋਂ ਕੱਟ ਦਿੱਤੇ ਹਨ, ਜਿਸ ਕਰਕੇ ਸਾਡੇ ਬੱਚਿਆਂ ਦੀ ਪ੍ਹੜਾਈ ਖਰਾਬ ਹੋ ਰਹੀ ਹੈ।
ਇਹ ਵੀ ਪੜ੍ਹੋ: ਬਜ਼ੁਰਗ ਬੀਬੀ ਦੀ ਮੌਤ ਦੇ ਮਾਮਲੇ 'ਚ ਪੰਜਾਬ ਸੂਬਾ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
ਦੂਜੇ ਪਾਸੇ ਸੰਘਰਸ਼ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਨੇ ਕਿਹਾ ਕਿ ਸਕੂਲ ਮਨੇਜਮੈਂਟ ਸਾਡੇ ਨਾਲ ਗੱਲਬਾਤ ਕਰਨ ਨੂੰ ਤਿਆਰ ਨਹੀਂ ਬੱਚਿਆਂ ਦੇ ਮਾਤਾ ਪਿਤਾ ਨੂੰ ਵਾਰ-ਵਾਰ ਮਹੀਨੇ ਦੀ ਪੂਰੀ ਫੀਸ 5000 ਭਰਨ ਬਾਰੇ ਕਿਹਾ ਜਾਂਦਾ ਹੈ।
ਇਹ ਵੀ ਪੜ੍ਹੋ: ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਫਰਾਰ ਦੋਸ਼ੀ ਗੁਰਮਿੰਦਰ ਸਿੰਘ ਦੇ ਰਿਸ਼ਤੇਦਾਰਾਂ ਦੀ ਪ੍ਰਾਪਰਟੀ ਦੀ ਜਾਂਚ ਕਰੇਗੀ ਪੁਲਸ
NEXT STORY