ਬੇਗੋਵਾਲ (ਰਜਿੰਦਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ। ਜਦੋਂ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦਾ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਉਹ 85 ਵਰ੍ਹਿਆਂ ਦੇ ਸਨ ਅਤੇ ਪਿਛਲੇ ਦਿਨਾਂ ਤੋਂ ਸਿਹਤ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਇਲਾਜ ਅਧੀਨ ਸਨ, ਜਿੱਥੇ ਅੱਜ ਉਹ ਦੇਰ ਸ਼ਾਮ ਅਕਾਲ ਚਲਾਣਾ ਕਰ ਗਏ।
ਉਨ੍ਹਾਂ ਦਾ ਅੰਤਿਮ ਸੰਸਕਾਰ 22 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਬੇਗੋਵਾਲ ਵਿਖੇ ਕਾਲਜ ਰੋਡ ਦੇ ਸਮਸ਼ਾਨਘਾਟ ਵਿਖੇ ਹੋਵੇਗਾ। ਇਸ ਮੌਕੇ ਪਰਿਵਾਰ ਨਾਲ ਨਗਰ ਪੰਚਾਇਤ ਬੇਗੋਵਾਲ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਲਾਡੀ, ਪ੍ਰੋ ਜਸਵੰਤ ਸਿੰਘ ਮੁਰੱਬੀਆ, ਵਿਕਰਮਜੀਤ ਸਿੰਘ ਵਿੱਕੀ, ਯਾਦਵਿੰਦਰ ਸਿੰਘ ਬੰਟੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਜੋਗਿੰਦਰਪਾਲ ਮਰਵਾਹਾ ਸਾਬਕਾ ਪ੍ਰਧਾਨ ਭੁਲੱਥ ਅਤੇ ਇਲਾਕੇ ਭਰ ਤੋਂ ਵੱਖ-ਵੱਖ ਸਖਸ਼ੀਅਤਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ।
ਨਸ਼ਿਆਂ ਦੇ ਖਾਤਮੇ ਲਈ ਸੁਹਿਰਦ ਯਤਨ ਜਾਰੀ ਰਹਿਣਗੇ : ਡੀ. ਸੀ.
NEXT STORY