ਕਪੂਰਥਲਾ (ਮਹਾਜਨ/ਭੂਸ਼ਣ)-ਕਪੂਰਥਲਾ ’ਚ ਗੋਇੰਦਵਾਲ ਰੋਡ ’ਤੇ ਅਚਾਨਕ ਟਾਇਰ ਫਟਣ ਕਾਰਨ ਗੱਡੀ ਪਲਟ ਗਈ, ਜਿਸ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ। ਡਰਾਈਵਰ ਅਤੇ ਉਸ ਦੇ ਸਾਥੀ ਨੇ ਬੜੀ ਮੁਸ਼ਕਿਲ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਕਾਫ਼ੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ।
ਇਸ ਸਬੰਧੀ ਗੱਡੀ ਦੇ ਚਾਲਕ ਬਲਵਿੰਦਰ ਸਿੰਘ ਪੁੱਤਰ ਬੀਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਨੇ ਦੱਸਿਆ ਕਿ ਉਹ ਆਪਣੇ ਦੋ ਸਾਥੀਆਂ ਸਮੇਤ ਸਬਜ਼ੀ ਲੱਦ ਕੇ ਜਲੰਧਰ ਮੰਡੀ ਨੂੰ ਜਾ ਰਿਹਾ ਸੀ ਪਰ ਜਦੋਂ ਉਹ ਪਿੰਡ ਨਵਾਂ ਪਿੰਡ ਭੱਠੇ ਕੋਲ ਪਹੁੰਚੇ ਤਾਂ ਅਚਾਨਕ ਟਾਇਰ ਫਟ ਗਿਆ ਅਤੇ ਗੱਡੀ ਪਲਟ ਗਈ। ਇਹ ਪੈਟਰੋਲ ਗੱਡੀ ਹੋਣ ਕਾਰਨ ਇਸ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਰਾਹਗੀਰਾਂ ਦੀ ਮਦਦ ਨਾਲ ਵੀ ਇਸ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਲਈ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਗੱਡੀ ਪਲਟਣ ਕਾਰਨ ਉਸ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਕਪੂਰਥਲਾ ਤੋਂ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਅ ਕਾਰਜ ਚਲਾ ਕੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਉਦੋਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਫਾਇਰਮੈਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਇਹ ਵੀ ਪੜ੍ਹੋ- ਗਰਮੀ ਤੋਂ ਜਲਦ ਮਿਲੇਗੀ ਰਾਹਤ, ਓਰੇਂਜ ਤੇ ਯੈਲੋ ਅਲਰਟ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਦੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨੰਗਲ ਭਾਖੜਾ ਨਹਿਰ ਨੇੜੇ ਸ਼ੱਕੀ ਹਾਲਾਤ ’ਚ ਮਿਲੀ ਨੌਜਵਾਨ ਦੀ ਲਾਸ਼
NEXT STORY