ਸ੍ਰੀ ਚਮਕੌਰ ਸਾਹਿਬ (ਕੌਸ਼ਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹ ਪ੍ਰਭਾਵਿਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਨ੍ਹਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਸੰਭਲ ਜਾਓ ਪੰਜਾਬੀਓ ! ਪਾਵਰਕਾਮ ਨੇ ਖਿੱਚੀ ਤਿਆਰੀ, ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਹੋਇਆ ਵੱਡਾ ਐਕਸ਼ਨ

ਇਥੇ ਅਨਾਜ ਮੰਡੀ ਤੋਂ ਟਰੱਕ ਰਵਾਨਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਆਬਜ਼ਰਵਰ, ਜਿਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਹੈ, ਨੇ ਦੱਸਿਆ ਹੈ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਘਾਟ ਹੈ ਅਤੇ ਇਸ ਵਾਸਤੇ ਪਾਰਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡਣ ਵਾਸਤੇ ਮੱਕੀ ਦਾ ਅਚਾਰ ਖ਼ਰੀਦਣ ਦਾ ਫ਼ੈਸਲਾ ਕੀਤਾ ਹੈ। ਇਹ ਵੀ ਰਿਪੋਰਟ ਆਈ ਕਿ ਗਰੀਬ ਲੋਕਾਂ ਕੋਲ ਰਾਸ਼ਨ ਦੀ ਘਾਟ ਹੈ, ਕਿਉਂਕਿ ਉਨ੍ਹਾਂ ਦਾ ਸਭ ਕੁਝ ਰੁੜ੍ਹ ਗਿਆ ਹੈ। ਇਸ ਵਾਸਤੇ ਅਸੀਂ ਫ਼ੈਸਲਾ ਕੀਤਾ ਹੈ ਕਿ ਅਸੀਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਾਂਗੇ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ੜ੍ਹੀ ਹੋਵੇਗੀ ਵੱਡੀ ਮੁਸੀਬਤ! ਦਿੱਤੀ ਜਾ ਰਹੀ ਚਿਤਾਵਨੀ, 8 ਅਕਤੂਬਰ ਤੋਂ...

ਸੁਖਬੀਰ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਇਕ-ਇਕ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਵੰਡਣਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਅਸੀਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੰਡਣ ਦੀ ਜ਼ਿੰਮੇਵਾਰੀ ਲੈ ਲਈ ਹੈ ਤਾਂ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਬਾਕੀ ਹੜ੍ਹ ਪ੍ਰਭਾਵਿਤ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰੇ।
ਇਹ ਵੀ ਪੜ੍ਹੋ: Punjab: ਮੁੰਡੇ ਦੀ ਵਾਇਰਲ ਹੋਈ ਵੀਡੀਓ ਨੇ ਮਿੰਟਾਂ 'ਚ ਪਾ 'ਤੀਆਂ ਪੁਲਸ ਨੂੰ ਭਾਜੜਾਂ ! ਪਿੰਡ ਵਾਸੀ ਵੀ ਰਹਿ ਗਏ ਵੇਖਦੇ
ਉਨ੍ਹਾਂ ਕਿਹਾ ਕਿ ਅਕਾਲੀ ਦਲ ਜਲਦੀ ਹੀ ਟਰੈਕਟਰ ਸੇਵਾ ਸ਼ੁਰੂ ਕਰੇਗਾ, ਜਿਸ ਤਹਿਤ ਹੜ੍ਹ ਪ੍ਰਭਾਵਿਤ ਖੇਤੀਬਾੜੀ ਜ਼ਮੀਨ ਵਿਚੋਂ ਰੇਤਾ ਕੱਢਣ ਵਾਸਤੇ ਡੀਜ਼ਲ ਮੁਫਤ ਦਿੱਤਾ ਜਾਵੇ। ਉਨ੍ਹਾਂ ਨੇ ਹੋਰ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਪੰਜਾਬ ਦੇ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਟਰੱਕ ਰਵਾਨਾ ਕਰਨ ਤੋਂ ਪਹਿਲਾਂ ਅਰਦਾਸ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਨ੍ਹਾਂ ਦੀ ਟੀਮ ਨੂੰ ਮੱਕੀ ਦਾ ਅਚਾਰ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਸਪੋਰਟਸ ਕਾਰੋਬਾਰੀ ਪੰਟਰ ਨੇ ਕੰਗਾਲ ਕੀਤੇ ਪੰਜਾਬ ਦੇ ਨਾਮੀ ਬੁੱਕੀ, ਪੂਰਾ ਮਾਮਲਾ ਕਰੇਗਾ ਹੈਰਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਲੇ ਸ਼ੀਸ਼ੇ, ਮੋਡੀਫਾਈਡ ਥਾਰ ’ਤੇ ਘੁੰਮਣ ਦੇ ਸ਼ੌਕੀਨ ਦੇਣ ਧਿਆਨ! ਪੁਲਸ ਕਰ ਰਹੀ ਵੱਡੀ ਕਾਰਵਾਈ
NEXT STORY