ਨਵਾਂਸ਼ਹਿਰ: ਭਾਰੀ ਬਾਰਿਸ਼ ਅਤੇ ਡੈਮਾਂ ਵਿਚ ਪਾਣੀ ਦਾ ਪੱਧਰ ਉੱਪਰ ਜਾਣ ਨਾਲ ਪੰਜਾਬ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਚਾਲੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਲਾਚੌਰ ਤੇ ਨਵਾਂਸ਼ਹਿਰ ਨੇੜੇ ਸਤਲੁਜ ਦਰਿਆ ਦਾ ਬੰਨ੍ਹ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਮਦਦ ਭੇਜੀ ਹੈ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਰਾਹੋਂ ਅਤੇ ਉਸ ਦੇ ਨੇੜਲੇ ਇਲਾਕਿਆਂ ਦੇ ਵਸਨੀਕਾਂ ਨਾਲ ਫ਼ੋਨ 'ਤੇ ਗੱਲਬਾਤ ਕਰ ਸਥਿਤੀ ਦੀ ਜਾਣਕਾਰੀ ਲਈ। ਇਸ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਔਲੀਆ ਪੁਰ (ਬਲਾਚੌਰ) ਅਤੇ ਧੈਗੜਪੁਰ (ਨਵਾਂਸ਼ਹਿਰ) ਵਾਲਾ ਸਤਲੁਜ ਦਰਿਆ ਦਾ ਬੰਨ੍ਹ ਬਿਲਕੁਲ ਟੁੱਟਣ ਦੀ ਕਗਾਰ 'ਤੇ ਹੈ ਅਤੇ ਸਥਾਨਕ ਲੋਕ ਆਪਣੇ ਵੱਲੋਂ ਹੀ ਇਸ ਨੂੰ ਸਾਂਭਣ 'ਤੇ ਲੱਗੇ ਹੋਏ ਹਨ, ਪ੍ਰਸ਼ਾਸਨ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਨਾਲ ਜੁੜੀ ਵੱਡੀ ਅਪਡੇਟ! ਹੋ ਗਿਆ ਨਵਾਂ ਐਲਾਨ
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸੁਕਾਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਡਿਊਟੀ ਲਾ ਕੇ ਡੀਜ਼ਲ, ਟ੍ਰੈਕਟਰ ਅਤੇ ਹੋਰ ਲੋੜੀਂਦੀ ਮਸ਼ੀਨਰੀ ਤੁਰੰਤ ਰਵਾਨਾ ਕਰ ਦਿੱਤੀ ਹੈ ਤਾਂ ਜੋ ਜਾਨ ਮਾਲ ਦੀ ਰਾਖੀ ਯਕੀਨੀ ਬਣਾਈ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਭਾਰੀ ਬਾਰਿਸ਼ ਵਿਚਾਲੇ ਦੁਕਾਨਦਾਰਾਂ ਲਈ ਸਖ਼ਤ ਹੁਕਮ
NEXT STORY