ਕਪੂਰਥਲਾ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਭੇਜੇ ਗਏ ਨੋਟਿਸ 'ਤੇ ਸੁਖਪਾਲ ਖਹਿਰਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਫੇਸਬੁੱਕ 'ਤੇ ਲਾਈਵ ਆ ਕੇ ਕਾਨੂੰਨੀ ਨੋਟਿਸ ਦੀ ਕਾਪੀ ਪਾੜ ਦਿੱਤੀ। ਖਹਿਰਾ ਨੇ ਕਿਹਾ ਕਿ ਉਹ ਇਸ ਨੋਟਿਸ ਦਾ ਕੋਈ ਜਵਾਬ ਨਹੀਂ ਦੇਣਗੇ ਅਤੇ ਉਨ੍ਹਾਂ ਨੇ ਚੁਣੌਤੀ ਦਿੱਤੀ ਕਿ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਵੇ ਜਾਂ ਉਨ੍ਹਾਂ ਦੀ 'ਪੁਲਸ ਸਟੇਟ' ਜੋ ਵੀ ਕਾਰਵਾਈ ਕਰਨਾ ਚਾਹੁੰਦੀ ਹੈ ਕਰ ਲਵੇ।
ਇਥੇ ਦੱਸ ਦੇਈਏ ਕਿ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਨੋਟਿਸ 'ਚ ਦੋਵਾਂ ਆਗੂਆਂ ਨੂੰ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਕਰਨ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
ਕੀ ਹੈ ਪੂਰਾ ਮਾਮਲਾ?
ਇਹ ਸਾਰਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਲਗਾਏ ਗਏ ਦੋਸ਼ਾਂ ਨਾਲ ਜੁੜਿਆ ਹੋਇਆ ਹੈ। ਦਰਅਸਲ ਅਗਸਤ 2026 'ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਦਾਅਵਾ ਕੀਤਾ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਇਕ ਜਬਰ-ਜ਼ਿਨਾਹ ਦੇ ਮਾਮਲੇ ਨੂੰ ਦਬਾਉਣ (ਜਿਸ 'ਚ ਗੁਰ ਚਾਹਲ ਮੁੱਖ ਮੁਲਜ਼ਮ ਹੈ) ਅਤੇ ਇਕ ਕਾਰੋਬਾਰੀ ਖ਼ਿਲਾਫ਼ ਮਾਮਲਾ ਰੱਦ ਕਰਵਾਉਣ ਲਈ ਕਥਿਤ ਤੌਰ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਮੰਗੀ ਸੀ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਡਾ. ਗੁਰਪ੍ਰੀਤ ਕੌਰ ਦਾ ਇਕ ਨਜ਼ਦੀਕੀ ਰਿਸ਼ਤੇਦਾਰ ਮੁਲਜ਼ਮ ਦੇ ਲਗਾਤਾਰ ਸੰਪਰਕ 'ਚ ਸੀ ਅਤੇ ਉਸ ਨੂੰ ਪੈਸੇ ਦੇਣ ਲਈ ਤੰਗ ਕਰ ਰਿਹਾ ਸੀ।

ਬਿਕਰਮ ਸਿੰਘ ਮਜੀਠੀਆ ਦਾ ਦਾਅਵਾ
2 ਸਤੰਬਰ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਇਕ ਕਥਿਤ ਆਡੀਓ-ਵੀਡੀਓ ਸਾਂਝੀ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵੀਡੀਓ 'ਚ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਦੇ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ, ਪਟਿਆਲਾ ਜੇਲ੍ਹ ਵਿੱਚ ਮੁਲਜ਼ਮ ਨੂੰ ਕਥਿਤ ਸਹੂਲਤਾਂ ਦੇਣ ਅਤੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੁਲਾਕਾਤ ਬਾਰੇ ਗੱਲਬਾਤ ਦਰਜ ਹੈ। ਖਹਿਰਾ ਨੇ ਵੀ 2 ਸਤੰਬਰ ਨੂੰ ਇਹ ਆਡੀਓ ਰਿਕਾਰਡਿੰਗ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀ. ਜੀ. ਪੀ. ਨੂੰ ਸਵਾਲ ਪੁੱਛਿਆ ਸੀ ਕਿ ਕੀ ਉਹ 5 ਕਰੋੜ ਰੁਪਏ ਮੰਗਣ ਵਾਲੇ ਅਮਰਦੀਪ ਗ੍ਰੇਵਾਲ ਖ਼ਿਲਾਫ਼ ਕਾਰਵਾਈ ਕਰਨਗੇ। ਖਹਿਰਾ ਮੁਤਾਬਕ ਅਮਰਦੀਪ ਦੀ ਕਥਿਤ ਆਡੀਓ ਅਤੇ ਡਾ. ਗੁਰਪ੍ਰੀਤ ਕੌਰ ਨਾਲ ਕਥਿਤ ਸੀ. ਸੀ. ਟੀ. ਵੀ. ਫੁਟੇਜ ਇਸ ਮਾਮਲੇ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ
ਡਾ. ਗੁਰਪ੍ਰੀਤ ਕੌਰ ਦਾ ਪੱਖ
ਇਥੇ ਇਹ ਵੀ ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆ ਕੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ ਅਤੇ ਦੋਸ਼ ਲਗਾਉਣ ਵਾਲਿਆਂ ਨੂੰ ਇਲਜ਼ਾਮ ਸਾਬਤ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ 23 ਅਗਸਤ ਨੂੰ ਉਨ੍ਹਾਂ ਨੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਵੀ ਇਕ ਕਾਨੂੰਨੀ ਨੋਟਿਸ ਭੇਜ ਕੇ 24 ਘੰਟਿਆਂ 'ਚ ਆਪਣੇ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ 'ਤੇ ਮੁਆਫ਼ੀ ਮੰਗਣ ਲਈ ਕਿਹਾ ਸੀ। ਡਾ. ਗੁਰਪ੍ਰੀਤ ਕੌਰ ਦੇ ਨੋਟਿਸ ਵਿੱਚ ਇਹ ਦਾਅਵਾ ਵੀ ਕੀਤਾ ਗਿਆ ਸੀ ਕਿ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਅਸਲ 'ਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੇ ਰਿਸ਼ਤੇਦਾਰ ਹਨ ਅਤੇ ਇਨ੍ਹਾਂ ਦੋਸ਼ਾਂ ਪਿੱਛੇ ਸਿਆਸੀ ਮਨਸ਼ਾ ਹੈ।
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ
ਅਗਸਤ 'ਚ ਲੀਗਲ ਰਾਈਟਸ ਓਬਜ਼ਰਵੇਟਰੀ (LRO) ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਮਾਮਲੇ ਦਾ ਨੋਟਿਸ ਲਿਆ ਸੀ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. (DGP) ਤੋਂ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਮੰਗੀ ਸੀ।
ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
NEXT STORY