ਜਲੰਧਰ/ਕਪੂਰਥਲਾ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ 'ਚ ਬੈਠਣ ਦੇ ਸ਼ਿਸ਼ਟਾਚਾਰ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ 'ਤੇ ਪੱਖਪਾਤ ਕਰਨ ਦੇ ਗੰਭੀਰ ਇਲਜ਼ਾਮ ਲਾਏ ਹਨ।
ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵੀਟ ਵਿੱਚ ਸਿੱਧਾ ਸਵਾਲ ਕੀਤਾ ਕਿ ਸਪੀਕਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਵਿਧਾਨ ਸਭਾ 'ਚ ਸਹੀ ਤਰੀਕੇ ਨਾਲ ਬੈਠਣ ਲਈ ਕਿਉਂ ਨਹੀਂ ਟੋਕਿਆ, ਜਦਕਿ ਉਹ ਵੀ ਖਹਿਰਾ ਵਾਂਗ ਹੀ ਪੈਰ 'ਤੇ ਪੈਰ ਰੱਖ ਕੇ ਬੈਠੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਪੀਕਰ ਦੇ ਦੋਹਰੇ ਮਾਪਦੰਡਾਂ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
ਸੁਖਪਾਲ ਖਹਿਰਾ ਨੇ ਅੱਗੇ ਲਿਖਿਆ ਕਿ ਸਪੀਕਰ ਨੇ ਉਨ੍ਹਾਂ ਨੂੰ ਬਦਲਾਖੋਰੀ ਦੀ ਭਾਵਨਾ ਨਾਲ ਨਿਸ਼ਾਨਾ ਬਣਾਇਆ ਹੈ, ਜਦਕਿ ਡਾ. ਗੁਰਪ੍ਰੀਤ ਕੌਰ ਦੇ ਉੱਚੇ ਰੁਤਬੇ ਕਾਰਨ ਉਨ੍ਹਾਂ ਨੂੰ ਸਵਾਲ ਕਰਨ ਦੀ ਹਿੰਮਤ ਨਹੀਂ ਦਿਖਾਈ। ਖਹਿਰਾ ਮੁਤਾਬਕ ਵਿਧਾਨ ਸਭਾ ਦੇ ਰੱਖਿਅਕ (ਕਸਟੋਡੀਅਨ) ਵਜੋਂ ਸਪੀਕਰ ਨੂੰ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕੋਈ ਫਰਕ ਨਹੀਂ ਕਰਨਾ ਚਾਹੀਦਾ ਅਤੇ ਹਮੇਸ਼ਾ ਨਿਰਪੱਖ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ ਬੱਤੀ
NEXT STORY