ਜਲੰਧਰ/ਕਪੂਰਥਲਾ (ਵੈੱਬ ਡੈਸਕ)- ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਤਾਜ਼ਾ ਸਮਝੌਤੇ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਅਮਰੀਕਾ ਨੇ ਭਾਰਤ ਨੂੰ ਦਬਾ ਕੇ ਆਪਣੇ ਹਿੱਤਾਂ ਮੁਤਾਬਕ ਇਸ ਸਮਝੌਤੇ 'ਤੇ ਦਸਤਖ਼ਤ ਕਰਵਾਏ ਹਨ, ਜਿਸ ਨੂੰ ਉਨ੍ਹਾਂ ਨੇ ਭਾਰਤੀ ਹਿੱਤਾਂ ਦਾ 'ਪੂਰਨ ਆਤਮ-ਸਮਰਪਣ' ਕਰਾਰ ਦਿੱਤਾ ਹੈ।
ਖਹਿਰਾ ਨੇ ਟਵਿੱਟਰ ਰਾਹੀਂ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਇਸ ਇਕ ਪਾਸੜ ਸੰਧੀ ਦਾ ਸਭ ਤੋਂ ਵੱਡਾ ਨੁਕਸਾਨ ਦੇਸ਼ ਦੇ ਕਿਸਾਨਾਂ ਨੂੰ ਹੋਵੇਗਾ। ਉਨ੍ਹਾਂ ਮੁਤਾਬਕ ਭਾਰਤੀ ਕਿਸਾਨ ਅਮਰੀਕਾ ਦੀਆਂ ਉਨ੍ਹਾਂ ਖੇਤੀ ਪ੍ਰਣਾਲੀਆਂ ਦਾ ਮੁਕਾਬਲਾ ਕਦੇ ਨਹੀਂ ਕਰ ਸਕਣਗੇ, ਜਿਨ੍ਹਾਂ ਨੂੰ ਉੱਥੋਂ ਦੀ ਸਰਕਾਰ ਵੱਲੋਂ ਭਾਰੀ ਸਬਸਿਡੀਆਂ ਦਿੱਤੀਆਂ ਜਾਂਦੀਆਂ ਹਨ ਅਤੇ ਜੋ ਵੱਡੇ ਪੱਧਰ 'ਤੇ ਮਸ਼ੀਨੀਕ੍ਰਿਤ ਹਨ।

ਇਹ ਵੀ ਪੜ੍ਹੋ: ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ 'ਅੰਨਦਾਤਾ' ਨਾਲ ਕੀਤਾ ਧੋਖਾ
ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਅਸੰਤੁਲਿਤ ਮੁਕਾਬਲੇ ਕਾਰਨ ਭਾਰਤੀ ਕਿਸਾਨ ਇਸ ਸੌਦੇ ਵਿੱਚ ਸਭ ਤੋਂ ਵੱਧ ਮਾਰ ਹੇਠ ਆਉਣਗੇ। ਕਿਸਾਨ ਕਾਂਗਰਸ ਵੱਲੋਂ ਸੁਖਪਾਲ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਇਸ ਸੰਧੀ 'ਤੇ ਤੁਰੰਤ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਅਤੇ ਦੇਸ਼ ਦੇ ਖੇਤੀਬਾੜੀ ਖੇਤਰ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਅਜਿਹੇ ਇੱਕਪਾਸੜ ਸਮਝੌਤਿਆਂ ਨੂੰ ਰੋਕਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਹਾਈਵੇਅ 'ਤੇ ਟੂਰਿਸਟ ਬੱਸ ਤੇ ਟਰੱਕ ਦੀ ਭਿਆਨਕ ਟੱਕਰ! ਬੱਸ ਦੇ ਉੱਡੇ ਪਰਖੱਚੇ, ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ-ਅਮਰੀਕਾ ਵਪਾਰਕ ਸਮਝੌਤੇ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ-ਮੋਦੀ ਸਰਕਾਰ ਨੇ 'ਅੰਨਦਾਤਾ' ਨਾਲ ਕੀਤਾ ਧੋਖਾ
NEXT STORY