ਸੁਲਤਾਨਪੁਰ ਲੋਧੀ (ਜੋਸੀ)- ਰਾਮਾ ਕ੍ਰਿਸ਼ਨਾ ਰਾਈਸ ਮਿੱਲ ਸੁਲਤਾਨਪੁਰ ਲੋਧੀ ਵਿੱਚ ਅਚਾਨਕ ਹੀ ਸ਼ਾਰਟ ਸਰਕਟ ਹੋਣ ਨਾਲ ਸਟੋਰ ਅੰਦਰ ਪਏ ਬਾਰਦਾਨੇ ਨੂੰ ਭਿਆਨਕ ਅੱਗ ਲੱਗ ਗਈ, ਜਿਸ ਨਾਲ ਵੱਡੀ ਤਾਦਾਦ ਵਿੱਚ ਬਾਰਦਾਨਾ ਸੜ ਗਿਆ ਅਤੇ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਰਿੰਦਰ ਨਈਅਰ ਨੇ ਦੱਸਿਆ ਕਿ ਬਿਜਲੀ ਸਰਕਟ ਸ਼ਾਟ ਹੋਣ ਨਾਲ ਅਚਾਨਕ ਅੱਗ ਲੱਗ ਗਈ ਅਤੇ ਮਜ਼ਦੂਰਾਂ ਵੱਲੋਂ ਅੱਗ ਬੁਝਾਉਣ ਲਈ ਭਾਰੀ ਮੁਸ਼ੱਕਤ ਕਰਨੀ ਪਈ ਪਰ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਉਪਰੰਤ ਫਾਇਰ ਬ੍ਰਿਗੇਡ ਮਹਿਕਮੇ ਨੂੰ ਫੋਨ ਲਗਾਇਆ ਗਿਆ, ਜਿਸ 'ਤੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਖੜੀ ਫਾਇਰ ਬ੍ਰਿਗੇਡ ਜਲਦੀ ਨਾਲ ਘਟਨਾ ਸਥਾਨ ਉਤੇ ਪਹੁੰਚ ਗਈ ਅਤੇ ਉਨ੍ਹਾਂ ਆਪਣਾ ਕੰਮ ਅਰੰਭ ਕਰ ਦਿੱਤਾ। ਫਾਇਰ ਬ੍ਰਿਗੇਡ ਕਰਮਚਾਰੀਆਂ ਵੱਲੋਂ ਭਾਰੀ ਜੱਦੋਜਹਿਦ ਕੀਤੀ ਗਈ ਤੇ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ: ਰੱਖੜੀ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
ਉਨ੍ਹਾਂ ਦੱਸਿਆ ਕਿ ਕਪੂਰਥਲਾ ਅਤੇ ਆਰ. ਸੀ. ਐੱਫ਼ ਵਿਖੇ ਵੀ ਫਾਇਰ ਬ੍ਰਿਗੇਡ ਵਿਭਾਗ ਨੂੰ ਫੋਨ ਲਗਾਇਆ ਗਿਆ ਤਾਂ ਜੋ ਅੱਗ 'ਤੇ ਜਲਦੀ ਕਾਬੂ ਪਾਇਆ ਜਾ ਸਕੇ। ਇਸ ਮੌਕੇ ਸ਼ਾਹਕੋਟ ਤੋਂ ਵੀ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ਤੇ ਪਹੁੰਚ ਗਈ ਅਤੇ ਪਾਣੀ ਦੀਆਂ ਬੁਸ਼ਾਰਾਂ ਨਾਲ ਅੱਗ ਬੁਝਾਈ ਗਈ। ਅੱਗ ਦੀਆਂ ਲਪਟਾਂ ਅਤੇ ਧੂਏਂ ਦੇ ਗੁਭਾਰ ਨਾਲ ਲੋਕਾਂ ਨੂੰ ਅੱਗ ਬੁਝਾਉਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਤਰੁਣ ਮੋਹਣ ਪੁਰੀ ਨੇ ਦੱਸਿਆ ਕਿ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗ ਗਈ ਅਤੇ ਸਟੋਰ ਵਿੱਚ ਪਿਆ ਬਾਰਦਾਨਾ ਸੜ ਗਿਆ, ਜਿਸ ਨਾਲ ਉਹਨਾਂ ਦਾ 4 ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਮਜਦੂਰਾਂ ਵੱਲੋਂ ਬਹੁਤ ਸਾਰਾ ਬਾਰਦਾਨਾ ਬਾਹਰ ਵੀ ਕੱਢਿਆ ਗਿਆ।
ਇਹ ਵੀ ਪੜ੍ਹੋ: ਅਹਿਮ ਖ਼ਬਰ: ਪੰਜਾਬ ਪੁਲਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ, ਇੰਝ ਹੋਵੇਗੀ ਪ੍ਰੀਖਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਰੱਖੜੀ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ
NEXT STORY