ਸੁਲਤਾਨਪੁਰ ਲੋਧੀ (ਓਬਰਾਏ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਮਹਾਨ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਕੜੀ ਤਹਿਤ 29 ਮਾਰਚ ਤੋਂ ਸ੍ਰੀ ਦਰਬਾਰ ਸਾਹਿਬ ਤੋਂ ਚੱਲਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ 'ਚੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਪਹੁੰਚਿਆ।

ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਵੱਡੇ ਮਾਡਲਾਂ ਸਮੇਤ ਸਿੱਖ ਧਰਮ ਨਾਲ ਸਬੰਧਤ ਸੁੰਦਰ ਝਾਕੀਆਂ ਵੀ ਸ਼ਾਮਲ ਕੀਤੀਆਂ ਗਈਆਂ। ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਸੰਗਤਾਂ ਵੱਲੋਂ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ ਗਈ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।


ਚੋਰੀ ਦੀਆਂ ਵਾਰਦਾਤਾਂ 'ਚ ਵਾਧੇ ਨੂੰ ਦੇਖ ਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ
NEXT STORY