ਸੁਲਤਾਨਪੁਰ ਲੋਧੀ (ਅਸ਼ਵਨੀ)-ਜਿੱਥੇ ਕੇਂਦਰ ਦੀ ਮੋਦੀ ਸਰਕਾਰ ਇਸ ਤੇਜ਼ ਰਫ਼ਤਾਰ ਦੁਨੀਆ ਵਿਚ ਲੋਕਾਂ ਨੂੰ ਮੌਤ ਦੇ ਚੁੰਗਲ ਤੋਂ ਬਚਾਉਣ ਲਈ ਹਾਈਵੇਅ ਅਤੇ ਸੜਕਾਂ ਨੂੰ ਚੌੜਾ ਕਰਨ ਵਿਚ ਰੁੱਝੀ ਹੋਈ ਹੈ, ਉੱਥੇ ਹੀ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀਆਂ ਅੰਦਰੂਨੀ ਅਤੇ ਬਾਹਰੀ ਸੜਕਾਂ ਭਗਵੰਤ ਮਾਨ ਸਰਕਾਰ ਦੀ ਉਦਾਸੀਨਤਾ ਦਾ ਸ਼ਿਕਾਰ ਹੋਈਆਂ ਪਈਆਂ ਹਨ, ਜਿਸ ਨੇ ਸੰਗਤਾਂ ਦੀ ਸ਼ਰਧਾ ਦੇ ਸਫ਼ਰ ਨੂੰ ਮੁਸ਼ਕਿਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ
ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਲਗਭਗ 15 ਸਾਲ ਸੁਲਤਾਨਪੁਰ ਲੋਧੀ ਵਿਚ ਬਿਤਾਏ। ਇਹ ਉਹ ਥਾਂ ਸੀ, ਜਿੱਥੇ ਗੁਰੂ ਜੀ ਨੇ ਮਾਤਾ ਸੁਲਖਣੀ ਜੀ ਨਾਲ ਆਪਣਾ ਵਿਆਹੁਤਾ ਜੀਵਨ ਸ਼ੁਰੂ ਕੀਤਾ ਅਤੇ ਉਨ੍ਹਾਂ ਦੇ ਦੋ ਪੁੱਤਰ, ਸ਼੍ਰੀ ਲਕਸ਼ਮੀ ਦਾਸ ਅਤੇ ਸ਼੍ਰੀ ਚੰਦਰ ਜੀ ਦਾ ਜਨਮ ਇਸੇ ਸ਼ਹਿਰ ’ਚ ਹੋਇਆ। ਬਾਵਜੂਦ ਇਸ ਦੇ ਪਵਿੱਤਰ ਸ਼ਹਿਰ ਦੀਆਂ ਖਰਾਬ ਸੜਕਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਹ ਸ਼ਹਿਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸ੍ਰੀ ਗੁਰੂ ਕਾ ਬਾਗ ਅਤੇ ਹੋਰ ਕਈ ਗੁਰਦੁਆਰਿਆਂ ਨਾਲ ਸੁਸ਼ੋਭਿਤ ਹੈ, ਜੋ ਰੋਜ਼ਾਨਾ ਦੇਸ਼-ਵਿਦੇਸ਼ ਤੋਂ ਸੈਂਕੜੇ ਸ਼ਰਧਾਲੂਆਂ ਨੂੰ ਆਕਰਸ਼ਿਤ ਕਰਦੇ ਹਨ। ਜ਼ਿਆਦਾਤਰ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਨੰਗੇ ਪੈਰੀਂ ਤੁਰਦੇ ਹਨ। ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਟੋਇਆਂ ’ਚ ਤਬਦੀਲ ਹੋ ਚੁੱਕੀਆਂ ਹਨ। ਇਹ ਸੜਕਾਂ ਸ਼ਰਧਾਲੂਆਂ ਅਤੇ ਉੱਥੋਂ ਲੰਘਣ ਵਾਲੇ ਹਰ ਵਿਅਕਤੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੀਆਂ ਹਨ। ਇਸੇ ਕਾਰਨ ਸ਼ਰਧਾਲੂ ਬਹੁਤ ਗੁੱਸੇ ਵਿਚ ਹਨ ਅਤੇ ਆਪਣੇ ਗੁਰੂ ਦੇ ਸ਼ਹਿਰ ਦੀ ਤਰਸਯੋਗ ਹਾਲਤ ਨੂੰ ਸੁਧਾਰਨ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ

ਗੁੱਸੇ ’ਚ ਆਏ ਸ਼ਰਧਾਲੂਆਂ ਨੇ ਕਿਹਾ ਕਿ ਹੁਣ ਤਕ ਜਿੰਨੀਆਂ ਵੀ ਸਰਕਾਰਾਂ ਆਈਆਂ ਹਨ, ਇਨ੍ਹਾਂ ’ਚੋਂ ਸਬ ਤੋਂ ਨਿਕੰਮੀ ਸਰਕਾਰ ‘ਆਪ’ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰੂਾਂ ਦੀ ਪਾਵਨ ਧਰਤੀ ਦੀਆਂ ਸਾਰੀਆਂ ਸੜਕਾਂ ਪੁੱਟ ਕੇ ‘ਆਪ’ ਸ਼ਰਧਾਲੂਆਂ ਦੀ ਆਸਥਾ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਜੋ ਸਰਕਾਰ ਸਾਡੇ ਗੁਰੂ ਸਾਹਿਬਾਨ ਦੀ ਨਹੀਂ ਹੋਈ, ਸਾਡੀ ਕੀ ਹੋਵੇਗੀ? ਪਿੱਛਲੇ 2 ਸਾਲਾਂ ਤੋਂ ਪੁੱਟੀਆਂ ਸੜਕਾਂ ਕਾਰਨ ਹਰ ਸ਼ਰਧਾਲੂ ’ਚ ਰੋਸ ਪਾਇਆ ਜਾ ਰਿਹਾ ਹੈ।
ਮੀਂਹ ਤੋਂ ਬਾਅਦ ਦਲਦਲ ’ਚ ਤਬਦੀਲ ਹੋ ਜਾਂਦੀਆਂ ਹਨ ਸੜਕਾਂ
ਲੋਹੀਆਂ ਚੁੰਗੀ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਬੇ ਨਾਨਕੀ, ਗੁਰਦੁਆਰਾ ਸ੍ਰੀ ਹੱਟ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਜਾਣ ਵਾਲੀ ਸੜਕ ਖਰਾਬ ਹੈ। ਮੀਂਹ ਤੋਂ ਬਾਅਦ ਸਾਰੀਆਂ ਸੜਕਾਂ ਮੀਂਹ ਦੌਰਾਨ ਦਲਦਲ ’ਚ ਤਬਦੀਲ ਹੋ ਜਾਂਦੀਆਂ ਹਨ। ਇੱਥੋਂ ਤੱਕ ਕਿ ਚਿੱਕੜ ਗੁਰਦੁਆਰਾ ਸਾਹਿਬ ਦੇ ਸਾਹਮਣੇ ਸ਼ਰਧਾਲੂਆਂ ਨੂੰ ਪ੍ਰੇਸ਼ਾਨ ਕਰਨ ਲੱਗ ਪੈਂਦਾ ਹੈ। ਇੱਥੇ ਹੀ ਬਸ ਨਹੀਂ ਸ਼ਹਿਰ ਭਰ ਵਿਚ ਅਜਿਹੇ ਹਾਲਾਤ ਹਨ।
ਮਰੀਜ਼ਾਂ ਅਤੇ ਗਰਭਵਤੀ ਔਰਤਾਂ ਨੂੰ ਕਰਨਾ ਪੈਂਦਾ ਹੈ ਮੁਸ਼ਕਿਲਾਂ ਦਾ ਸਾਹਮਣਾ
ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿਚ ਉਬੜ-ਖੁਬੜ ਸੜਕਾਂ ਕਾਰਨ, ਮਰੀਜ਼ਾਂ, ਖਾਸ ਕਰ ਕੇ ਗਰਭਵਤੀ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕੇ ਦੇ ਵਸਨੀਕ ਵੀ ਇਸ ਬਾਰੇ ਗੁੱਸੇ ਵਿਚ ਹਨ। ਐਡਵੋਕੇਟ ਆਸ਼ੂਤੋਸ਼ ਪਾਲ ਦਾ ਕਹਿਣਾ ਹੈ ਕਿ ਜ਼ਿੰਮੇਵਾਰ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਸੜਕਾਂ ਉਨ੍ਹਾਂ ਦੀ ਦੁਰਦਸ਼ਾ ’ਤੇ ਰੋ ਰਹੀਆਂ ਹਨ।
ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਰੋਪੜ ਦਾ ਜੋਬਨਪ੍ਰੀਤ ਸ਼ਹੀਦ, ਸੁਖਬੀਰ ਬਾਦਲ ਨੇ ਕਿਹਾ ਇਹ ਦੁੱਖ਼ ਅਸਿਹ
ਸ਼ਹਿਰ ਵਾਸੀਆਂ ਨੇ ਕਿਹਾ ਕਿ ਅਸੀਂ ਬਹੁਤ ਪ੍ਰੇਸ਼ਾਨ ਹਾਂ। ਇੱਥੇ ਹਰ ਰੋਜ਼ ਕਈ ਹਾਦਸੇ ਵਾਪਰਦੇ ਹਨ। ਵਸਨੀਕਾਂ ਦਾ ਕਹਿਣਾ ਹੈ ਕਿ ਕੁਝ ਦਿਨਾਂ ਤੋਂ ਮੀਂਹ ਨਹੀਂ ਪਿਆ, ਇਸ ਲਈ ਸੜਕਾਂ ’ਤੇ ਟੋਏ ਦਿਖਾਈ ਦੇ ਰਹੇ ਹਨ। ਨਹੀਂ ਤਾਂ ਟੋਏ ਹੋਰ ਵੀ ਮੁਸ਼ਕਲ ਹੋ ਜਾਂਦੇ ਹਨ। ਜੇਕਰ ਮੀਂਹ ਪੈਂਦਾ ਹੈ, ਤਾਂ ਤੁਰਨਾ ਮੁਸ਼ਕਲ ਹੋ ਜਾਂਦਾ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਸੁਲਤਾਨਪੁਰ ਲੋਧੀ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਜਲਦੀ ਤੋਂ ਜਲਦੀ ਕਰੇ, ਇਤਿਹਾਸਕ ਅਤੇ ਪਵਿੱਤਰ ਸ਼ਹਿਰ ਆਉਣ ਵਾਲੇ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਛੁਟਕਾਰਾ ਦਿਵਾਏ।
ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ
NEXT STORY