ਹੁਸ਼ਿਆਰਪੁਰ (ਘੁੰਮਣ)— ਭਾਜਪਾ ਦੇ ਬਾਅਦ ਹੁਣ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਵਾਰਡ ਨੰਬਰ 17 ਤੋਂ ਅਕਾਲੀ ਦਲ ਦੀ ਟਿਕਟ ਤੋਂ ਨਿਗਮ ਚੋਣ ਲੜ ਚੁੱਕੀ ਅਕਾਲੀ ਦਲ ਦੀ ਲੀਡਰ ਮਨਜੀਤ ਕੌਰ ਨੇ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ 'ਚ ਸਵਾਗਤ ਕਰਦੇ ਅਰੋੜਾ ਨੇ ਕਿਹਾ ਕਿ ਅੱਜ ਦਾ ਨੌਜਵਾਨ ਦੇਸ਼ ਅਤੇ ਆਪਣੇ ਇਲਾਕੇ ਨੂੰ ਅੱਗੇ ਲੈ ਕੇ ਜਾਣ ਦੀ ਸੋਚ ਰੱਖਦਾ ਹੈ ਅਤੇ ਨੌਜਵਾਨਾਂ ਨੇ ਹਰ ਖੇਤਰ 'ਚ ਬੁਲੰਦੀਅÎਾਂ ਦੇ ਝੰਡੇ ਗੱਡ ਕੇ ਸਿੱਧ ਕੀਤਾ ਹੈ ਕਿ ਉਹ ਕਿਸੇ ਨਾਲੋਂ ਘੱਟ ਨਹੀ ਹਨ।
ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਕਾਂਗਰਸ ਵਿਚ ਮਾਣ-ਸਨਮਾਨ ਦਿੱਤਾ ਜਾਵੇਗਾ। ਅਰੋੜਾ ਨੇ ਕਿਹਾ ਕਿ ਇਕ ਪਾਸੇ ਭਾਜਪਾ ਦੇ ਕਈ ਨੇਤਾ ਕਾਂਗਰਸ 'ਚ ਸ਼ਾਮਲ ਹੋ ਕੇ ਭਾਜਪਾ ਦੇ ਤਾਨਸ਼ਾਹੀ ਰਵੱਈਏ ਤੋਂ ਮੁਕਤੀ ਪ੍ਰਾਪਤ ਕਰ ਰਹੇ ਹਨ ਉੱਥੇ ਹੀ ਅਕਾਲੀ ਦਲ ਨਾਲ ਜੁੜੇ ਨੇਤਾਵਾਂ ਨੇ ਕਾਂਗਰਸ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਨੌਜਵਾਨ ਵਿਰੋਧੀ ਨੀਤੀਆਂ ਨੂੰ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੌਜਾਵਾਨਾਂ ਨੂੰ ਰਾਜਨੀਤੀ 'ਚ ਆਉਣ ਲਈ ਵਿਸ਼ੇਸ਼ ਅਵਸਰ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ, ਅਮਨਦੀਪ ਦੀਪਾ, ਸੁਖਵਿੰਦਰ ਮਿੰਟੂ, ਸੁਰਿੰਦਰ, ਕਮਲਜੀਤ ਕੌਰ ਅਤੇ ਹੋਰ ਮੌਜੂਦ ਸਨ।
ਇਕ ਵੀ ਰਜਿਸਟਰੀ ਨਾ ਹੋਣ ਕਾਰਨ ਲੱਖਾਂ ਰੁਪਏ ਦਾ ਮਾਲੀਆ ਘਾਟਾ
NEXT STORY