ਹੁਸ਼ਿਆਰਪੁਰ (ਘੁੰਮਣ)— ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਤੋਰਨ ਲਈ ਵਚਨਬੱਧ ਹੈ, ਜਿਸ ਲਈ ਸਰਕਾਰ ਵੱਲੋਂ ਹਰ ਖੇਤਰ ਵਿਚ ਵਿਕਾਸ ਯੋਜਵਾਨਾਂ ਚਲਾ ਕੇ ਕਾਰਜ ਕਰਵਾਏ ਜਾ ਰਹੇ ਹਨ। ਇਹ ਵਿਚਾਰ ਉਨ੍ਹਾਂ ਬੀਤੇ ਦਿਨ ਵਾਰਡ ਨੰਬਰ 50 'ਚ ਸੀਵਰੇਜ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਦੌਰਾਨ ਪ੍ਰਗਟ ਕੀਤੇ।
ਅਰੋੜਾ ਨੇ ਕਿਹਾ ਕਿ ਵਾਰਡ ਦੇ ਲੋਕਾਂ ਦੀ ਮੰਗ ਨੂੰ ਧਿਆਨ 'ਚ ਰੱਖਦਿਆਂ ਇਲਾਕੇ ਦੀ ਸੀਵਰੇਜ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਹੈ। ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ 'ਚੋਂ ਹੀ ਇਕ ਪ੍ਰਾਜੈਕਟ ਸ਼ਹਿਰ ਦੀ ਪੂਰੀ ਆਬਾਦੀ ਲਈ 100 ਫੀਸਦੀ ਪੀਣ ਵਾਲਾ ਪਾਣੀ ਅਤੇ ਸੀਵਰੇਜ ਮੁਹੱਈਆ ਕਰਵਾਉਣਾ ਹੈ। ਸ਼ਹਿਰ ਵਿਚ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ-ਲਾਈਨ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ 9.57 ਕਰੋੜ ਰੁਪਏ ਦੀ ਲਾਗਤ ਨਾਲ 55 ਕਿਲੋਮੀਟਰ ਲੰਬੀ ਵਾਟਰ ਸਪਲਾਈ ਅਤੇ 30.83 ਕਰੋੜ ਰੁਪਏ ਦੀ ਲਾਗਤ ਨਾਲ 56 ਕਿਲੋਮੀਟਰ ਸੀਵਰੇਜ ਪਾਈਪ ਪਾਉਣ ਦਾ ਕਾਰਜ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾ ਰਹੀ ਹੈ ਅਤੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੂਰੇ ਜ਼ਿਲੇ ਵਿਚ ਹਰ ਮਹੀਨੇ ਵੱਖ-ਵੱਖ ਸਥਾਨਾਂ 'ਤੇ ਕੈਂਪ ਲਾਏ ਜਾ ਰਹੇ ਹਨ। ਜਿਥੇ ਸਾਰੇ ਸਰਕਾਰੀ ਵਿਭਾਗ ਇਕ ਹੀ ਛੱਤ ਹੇਠਾਂ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਫਾਰਮ ਭਰਵਾਉਂਦੇ ਹਨ, ਜਿਨ੍ਹਾਂ ਅਜੇ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਲਿਆ।
ਵੱਡਾ ਸਕੈਂਡਲ: 4 ਕਰੋੜ ਦੇ ਟੈਂਡਰਾਂ ਤੇ 2 ਕਰੋੜ ਦੇ ਪ੍ਰਾਫਿਟ ਦਾ ਨਿਗਮ ਨੇ ਬਣਾਇਆ ਮਜ਼ਾਕ
NEXT STORY