ਜਲੰਧਰ (ਸ਼ੋਰੀ)–ਥਾਣਾ ਨੰਬਰ 2 ਦੇ ਇਲਾਕੇ ਵਿਚ ਪੈਂਦੇ ਗੋਪਾਲ ਨਗਰ ਨੇੜੇ ਪੈਟਰੋਲ ਪੰਪ ਨਜ਼ਦੀਕ ਇਕ ਵਿਅਕਤੀ ਦੀ ਸ਼ੱਕੀ ਹਾਲਾਤ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਕਿਸੇ ਵਿਅਕਤੀ ਨੇ ਕੰਟਰੋਲ ਰੂਮ ’ਤੇ ਫੋਨ ਕਰ ਕੇ ਕਿਹਾ ਕਿ ਉਕਤ ਵਿਅਕਤੀ ਦੀ ਹੱਤਿਆ ਹੋਈ ਹੈ।
ਮੌਕੇ ’ਤੇ ਪਹੁੰਚੀ ਥਾਣਾ ਨੰਬਰ 2 ਦੀ ਪੁਲਸ ਨੇ ਜਾਂਚ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਹੱਤਿਆ ਵਰਗੀ ਕੋਈ ਗੱਲ ਸਾਹਮਣੇ ਨਹੀਂ ਆਈ ਪਰ ਫਿਰ ਵੀ ਪੁਲਸ ਲਾਸ਼ ਦਾ ਪੋਸਟਮਾਰਟਮ ਕਰਵਾ ਰਹੀ ਹੈ ਤਾਂ ਕਿ ਸੱਚਾਈ ਸਾਹਮਣੇ ਆ ਸਕੇ।
ਲਾਕਡਾਊਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
NEXT STORY