ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਸਵਿੱਫਟ ਕਾਰ ਚਾਲਕ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਰਾਮਸ਼ਾਹ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਪਿੰਡ ਸਲੋਹ ਵਿਖੇ ਬੇਗਮਪੁਰ ਅਤੇ ਸਲੋਹ ਤੋਂ ਆ ਰਹੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਬੇਗਮਪੁਰ ਵੱਲੋਂ ਆ ਰਹੀ ਇਕ ਸਵਿੱਫਟ ਕਾਰ ਦੇ ਚਾਲਕ ਨੇ ਪੁਲਸ ਪਾਰਟੀ ਨੂੰ ਵੇਖ ਦੇ ਕੇ ਆਪਣੀ ਕਾਰ ਨੂੰ ਬ੍ਰੇਕ ਲਗਾ ਦਿੱਤੀ ਅਤੇ ਪਿੱਛੇ ਵੱਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਕਾਰ ਰੁਕ ਗਈ।
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਜਦੋਂ ਕਾਰ ਚਾਲਕ ਨੂੰ ਕਾਬੂ ਕਰਕੇ ਕਾਰ ਦੀ ਚੈਕਿੰਗ ਕੀਤੀ ਗਈ ਤਾਂ ਕਾਰ ਦੇ ਸਟੀਅਰਿੰਗ ਨੇੜੇ ਸਪੀਡ ਮੀਟਰ ’ਤੇ ਪਏ ਪਾਰਦਰਸ਼ੀ ਲਿਫ਼ਾਫ਼ੇ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਵਿਅਕਤੀ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹੈਰੀ ਵਾਸੀ ਕਰਿਆਮ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ED ਨੇ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ, 2,000 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ 'ਚ ਹੋਈ ਕਾਰਵਾਈ
NEXT STORY