ਤਲਵਾੜਾ (ਜੋਸ਼ੀ)- ਤਲਵਾੜਾ ਪੁਲਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ׀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਸਦਿਆ ਹੈ ਕਿ ਤਲਵਾੜਾ ਪੁਲਸ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਆਪਣੀ ਪੁਲਸ ਪਾਰਟੀ ਦੇ ਨਾਲ ਨਸ਼ੇ ਦੇ ਸ਼ੁਰੂ ਕੀਤੇ ਅਭਿਆਨ ਦੇ ਤਹਿਤ ਗਸ਼ਤ ਅਤੇ ਚੈਕਿੰਗ ਦੋਰਾਨ ਲਕਸ਼ਮੀ ਨਾਰਾਇਣ ਮੰਦਿਰ ਤੋਂ ਹੁੰਦੇ ਹੋਏ ਸਰਕਾਰੀ ਗਰਲ ਸਕੂਲ ਸੈਕਟਰ ਤਿੰਨ ਤਲਵਾੜਾ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਸ ਪਾਰਟੀ ਗਸਤ ਕਰਦੀ ਹੋਈ ਨੇੜੇ ਸਰਕਾਰੀ ਗਰਲ ਸਕੂਲ ਸੈਕਟਰ ਤਿੰਨ ਦੇ ਪਿਛਲੀ ਸਾਈਡ ਟੀ ਪੁਆਇੰਟ ਪੁੱਜੀ ਤਾਂ ਇਕ ਵਿਅਕਤੀ ਅੰਬ ਦੇ ਦਰੱਖ਼ਤ ਹੇਠ ਖੜ੍ਹਾ ਨਜ਼ਰ ਆਇਆ।
ਇਹ ਵੀ ਪੜ੍ਹੋ: ਪੰਜਾਬ 'ਚ 4, 5 ਤੇ 6 ਅਕਤੂਬਰ ਲਈ ਵੱਡੀ ਭਵਿੱਖਬਾਣੀ! ਪਵੇਗਾ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
ਜੋ ਪੁਲਸ ਨੂੰ ਵੇਖ ਕੇ ਖਿਸਕਣ ਲੱਗਾ ਜਿਸ ਨੂੰ ਸ਼ੱਕ ਦੇ ਬਿਨਾਂ ਅਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਸਹਿਯਾਦ ਉਰਫ਼ ਲਾਡੀ ਪੁੱਤਰ ਰਾਮ ਕੁਮਾਰ ਵਾਸੀ ਤਲਵਾੜਾ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 12 ਟੀਕੇ ਨਸ਼ੀਲੇ ਟੀਕੇ ਬਿਨਾਂ ਮਾਰਕਾ ਬਰਾਮਦ ਕੀਤੇ ਗਏ। ਜਿਸ ਤੇ ਤਲਵਾੜਾ ਪੁਲਸ ਸਟੇਸ਼ਨ ਵਿਖੇ ਸਹਿਯਾਦ ਉਰਫ਼ ਲਾਡੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: Punjab: ਦੁਸਹਿਰੇ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਗੋਲ਼ੀ ਲੱਗਣ ਕਾਰਨ ਸਾਬਕਾ ਫ਼ੌਜੀ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਸੂਹਾ ’ਚ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ
NEXT STORY