ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਪੁਲਸ ਨੇ ਸਰਕਾਰੀ ਕਾਲਜ ਟਾਂਡਾ ਅਤੇ ਚੰਡੀਗੜ ਕਲੋਨੀ ਨਜ਼ਦੀਕ ਨਸ਼ਾ ਵੇਚਣ ਦਾ ਧੰਦਾ ਕਰਨ ਦੇ ਦੋਸ਼ ਵਿਚ 4 ਮੁਲਜ਼ਮਾਂ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ | ਥਾਣਾ ਮੁਖੀ ਟਾਂਡਾ ਐੱਸ. ਆਈ. ਮਲਕੀਅਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ. ਐੱਸ. ਪੀ.ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਟੀਮਾਂ ਨੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਜਲੰਧਰ ਵਿਖੇ ਭਿਆਨਕ ਅੰਜਾਮ ਤੱਕ ਪੁੱਜੀ 'ਲਵ ਮੈਰਿਜ', ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਵੀ ਗਲ਼ ਲਾਈ ਮੌਤ
ਥਾਣਾ ਮੁਖੀ ਨੇ ਦੱਸਿਆ ਕਿ ਏ. ਐੱਸ. ਆਈ. ਮਦਨ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ਹਰਸੀਪਿੰਡ ਰੋਡ 'ਤੇ ਸਰਕਾਰੀ ਕਾਲਜ ਨੇੜਿਓਂ ਕਾਬੂ ਕੀਤੀ ਗਈ ਮੁਲਜ਼ਮ ਦੀ ਪਛਾਣ ਸੁਖਦੀਪ ਕੌਰ ਰੂਬੀ ਪਤਨੀ ਅਵਤਾਰ ਸਿੰਘ ਵਾਸੀ ਬੈਕ ਸਾਈਡ ਸਰਕਾਰੀ ਕਾਲਜ ਟਾਂਡਾ ਦੇ ਰੂਪ ਵਿਚ ਹੋਈ ਹੈ, ਜਿਸ ਦੇ ਕਬਜ਼ੇ ਵਿੱਚੋਂ 513 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ ਹੈ। ਇਸੇ ਤਰਾਂ ਥਾਣੇਦਾਰ ਅਮਰਜੀਤ ਸਿੰਘ ਦੀ ਟੀਮ ਵੱਲੋਂ ਦਸਮੇਸ਼ ਨਗਰ ਖੱਖ ਰੋਡ 'ਤੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਚੰਡੀਗੜ੍ਹ ਕਾਲੋਨੀ ਵਿਚ ਨਸ਼ਾ ਵੇਚਣ ਦੇ ਦੋਸ਼ ਵਿਚ ਵਿੱਕੀ ਪੁੱਤਰ ਕੈਲਾ ਵਾਸੀ ਚੰਡੀਗੜ ਕਲੋਨੀ ਨੂੰ 282 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ, ਉਸ ਦੀ ਮਾਂ ਰਾਜ ਕੋਲੋਂ 265 ਗ੍ਰਾਮ ਅਤੇ ਕਪਿਲ ਕਪੂਰ ਪੁੱਤਰ ਸ਼ਾਮ ਲਾਲ ਵਾਸੀ ਮੁਹੱਲਾ ਰੋਸ਼ਨੀ ਪੀਰ ਟਾਂਡਾ ਦੇ ਕੋਲੋਂ 275 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕਰਕੇ ਸਾਰਿਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ.ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮੁਲਜਮਾਂ ਕੋਲੋਂ ਨਸ਼ੇ ਸੰਬੰਧੀ ਸਪਲਾਈ ਲਾਈਨ ਦਾ ਪਤਾ ਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵਿਆਹ ਦੀ ਵਰ੍ਹੇਗੰਢ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਜਲੰਧਰ ਵਿਖੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਡੇਂਗੂ ਨਾਲ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜੀ. ਐੱਨ. ਏ. ਯੂਨੀਵਰਸਿਟੀ ਵਿਖੇ ਤਕਨੀਕੀ ਉੱਨਤੀ ਲਈ ਨੈਨੋਮੈਟਰੀਅਲ ਨੂੰ ਸਮਝਣ ਬਾਰੇ ਗੈਸਟ ਲੈਕਚਰ ਦਾ ਆਯੋਜਨ
NEXT STORY