ਟਾਂਡਾ ਉੜਮੁੜ (ਪੰਡਿਤ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਆਰਮੀ ਗਰਾਊਂਡ ਨਜ਼ਦੀਕ ਲਾਕਡਾਊਨ ਦੀ ਉਲੰਘਣਾ ਕਰਕੇ ਰਸ ਵੇਚਣ ਵਾਲੇ ਵਿਅਕਤੀ ਦੇ ਖ਼ਿਲਾਫ਼ ਡੀ. ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਵਿਕਾਸ ਮਹਿਤਾ ਪੁੱਤਰ ਕਿਸ਼ਨ ਲਾਲ ਨਿਵਾਸੀ ਵਾਰਡ ਨੰਬਰ 4 ਨਜ਼ਦੀਕ ਰੇਲਵੇ ਲਾਈਨ ਟਾਂਡਾ ਦੇ ਖ਼ਿਲਾਫ਼ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਫਗਵਾੜਾ: ਅੱਧੀ ਦਰਜਨ ਹਸਪਤਾਲਾਂ ’ਚ ਧੱਕੇ ਖਾਣ ਤੋਂ ਬਾਅਦ ਕੋਰੋਨਾ ਮਰੀਜ਼ ਨੇ ਤੜਫ਼-ਤੜਫ਼ ਕੇ ਤੋੜਿਆ ਦਮ
ਪੰਜਾਬ ਵਿਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਵਿਚ ਗਈ 167 ਲੋਕਾਂ ਦੀ ਜਾਨ
ਪੰਜਾਬ ਵਿਚ ਕੋਰੋਨਾ ਮਹਾਮਾਰੀ ਹੋਰ ਜ਼ਾਲਮ ਹੁੰਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਸੂਬੇ ਅੰਦਰ 167 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਮੌਤਾਂ ਦਾ ਇਹ ਅੰਕੜਾ ਹੁਣ ਤੱਕ ਹੋਈਆਂ ਮੌਤਾਂ ਵਿਚੋਂ ਸਭ ਤੋਂ ਜ਼ਿਆਦਾ ਹੈ। ਹੁਣ ਤੱਕ 9642 ਲੋਕ ਇਸ ਬੀਮਾਰੀ ਦੀ ਲਪੇਟ ਵਿਚ ਆ ਕੇ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਮੰਗਲਵਾਰ ਨੂੰ ਵੀ 7529 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸੂਬੇ ਵਿਚ ਹੁਣ ਤੱਕ 399576 ਲੋਕ ਕੋਰੋਨਾ ਇਨਫੈਕਟਿਡ ਹੋ ਚੁੱਕੇ ਹਨ। ਮੰਗਲਵਾਰ ਨੂੰ ਸਭ ਤੋਂ ਜ਼ਿਆਦਾ ਲੁਧਿਆਣਾ ਅਤੇ ਬਠਿੰਡਾ ਵਿਚ 20-20, ਪਟਿਆਲਾ ਅਤੇ ਅੰਮ੍ਰਿਤਸਰ ਵਿਚ 16-16, ਮੋਹਾਲੀ ਵਿਚ 12 ਅਤੇ ਫਾਜ਼ਿਲਕਾ ਅਤੇ ਸੰਗਰੂਰ ਵਿਚ 10-10 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕੋਵਿਡ ਟੈਸਟ ਰਿਪੋਰਟ ਜ਼ਰੂਰੀ ਨਹੀਂ: ਹੁਣ ਇੰਝ ਮਿਲ ਰਹੀ ਹੈ ਹਿਮਾਚਲ ਵਿਚ ਯਾਤਰੀਆਂ ਨੂੰ ਐਂਟਰੀ
ਕੋਟਲਾ ਰੋਡ ਸਥਿਤ ਕੇਂਦਰ ਸਰਕਾਰ ਦੀ ਜ਼ਮੀਨ ’ਤੇ ਪਾਬੰਦੀ ਦੇ ਬਾਵਜੂਦ ਹੋ ਰਹੇ ਨੇ ਨਾਜਾਇਜ਼ ਕਬਜ਼ੇ
NEXT STORY