ਟਾਂਡਾ ਉੜਮੁੜ (ਵਰਿੰਦਰ ਪੰਡਿਤ): ਟਾਂਡਾ ਪੁਲਸ ਦੀ ਟੀਮ ਨੇ ਅੱਜ ਜ਼ਿਲ੍ਹਾ ਪੁਲਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਬਿਆਸ ਦਰਿਆ ਦੇ ਕੰਡੇ ਅਬਦੁੱਲਾਪੁਰ ਮੰਡ ਇਲਾਕੇ ਵਿੱਚ ਵੱਡਾ ਸਰਚ ਅਪ੍ਰੇਸ਼ਨ ਕੀਤਾ ਹੈ। ਡੀ.ਐੱਸ.ਪੀ. ਟਾਂਡਾ ਦਲਜੀਤ ਸਿੰਘ ਖੱਖ ਦੀ ਅਗਵਾਈ ਵਿੱਚ ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਅਤੇ ਆਬਕਾਰੀ ਵਿਭਾਗ ਦੇ ਕਰਮਚਾਰੀਆਂ ਨੇ ਇਸ ਸਰਚ ਅਪ੍ਰੇਸ਼ਨ ਵਿੱਚ ਭਾਗ ਲਿਆ।
ਇਸ ਦੌਰਾਨ ਕਿਸੇ ਅਣਪਛਾਤੇ ਤਸਕਰ ਵੱਲੋਂ ਸਰਕੰਡਿਆਂ ਵਿੱਚ ਲੁਕੋ ਕੇ ਰੱਖੀ ਲਾਹਣ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲਾ ਸਾਜੋ ਸਾਮਾਨ ਵੀ ਬਰਾਮਦ ਹੋਇਆ। ਬਰਾਮਦ ਹੋਈ ਲਾਹਣ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਦੌਰਾਨ ਡੀ.ਐੱਸ.ਪੀ. ਖੱਖ ਨੇ ਦੱਸਿਆ ਕਿ ਇਲਾਕੇ ਵਿੱਚ ਪੁਲਸ ਟੀਮਾਂ ਲਗਾਤਾਰ ਮੁਸਤੈਦ ਹਨ ਅਤੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਤਾਰ ਛਾਪੇਮਾਰੀ ਕੀਤੀ ਜਾਵੇਗੀ।
ਪਿੰਡ 'ਚ ਲੱਗੇ ਟਾਵਰ ਤੋਂ ਬੈਟਰੀਆਂ ਚੋਰੀ ਕਰਨ ਦੇ ਮਾਮਲੇ 'ਚ 5 ਖ਼ਿਲਾਫ਼ ਕੇਸ ਦਰਜ
NEXT STORY