ਟਾਂਡਾ ਉੜਮੁੜ (ਵਰਿੰਦਰ ਪੰਡਿਤ): ਸ਼ਹੀਦ ਭਗਤ ਸਿੰਘ ਯਾਦਗਾਰੀ ਕਲੱਬ ਵੱਲੋਂ ਅਹਿਆਪੁਰ ਪਾਰਕ ਵਿੱਚ ਸ਼ਹੀਦ ਭਗਤ ਸਿੰਘ ਜੀ ਜਨਮ ਦਿਹਾੜਾ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਕਲੱਬ ਪ੍ਰਧਾਨ ਮਹਿੰਦਰ ਅਹਿਆਪੁਰ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਹਲਕਾ ਇੰਚਾਰਜ ਟਾਂਡਾ ਸ਼੍ਰੋਮਣੀ ਅਕਾਲੀ ਦਲ ਬਾਦਲ ਅਰਵਿੰਦਰ ਸਿੰਘ ਰਸੂਲਪੁਰ ਨੇ ਸ਼ਹੀਦ ਦੇ ਬੁੱਤ ਤੇ ਫੁੱਲ ਮਾਲਾ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਮੌਕੇ ਰਸੂਲਪੁਰ ਨੇ ਸ਼ਹੀਦ ਨੂੰ ਯਾਦ ਕਰਦਿਆਂ ਆਖਿਆ ਕਿ ਸਾਨੂੰ ਮਿਲਕੇ ਸ਼ਹੀਦਾਂ ਦੇ ਸੁਪਨਿਆਂ ਵਾਲੇ ਸਮਾਜ ਅਤੇ ਦੇਸ਼ ਦਾ ਨਿਰਮਾਣ ਕਰਨ ਲਈ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸ਼ਾਮ ਲਾਲ ਵਰਮਾ, ਬੋਬੀ ਜਸਰਾ, ਪ੍ਰਦੀਪ ਕੁਮਾਰ, ਲੱਕੀ ਸ਼ਰਮਾ,ਹਰਭਜਨ ਸਿੰਘ, ਕਰਤਾਰ ਸਿੰਘ, ਮਨੀ ਕੁਮਾਰ, ਸ਼ਾਮ ਲਾਲ ਤਲਵਾੜ, ਦਰਸ਼ਨ ਲਾਲ, ਨਰਿੰਦਰ ਸਿੰਘ ਆਦਿ ਮੌਜੂਦ ਸਨ।
ਕਿਸਾਨ ਮੋਰਚੇ ਤੋਂ ਵਾਪਸ ਆ ਰਹੇ ਨੌਜਵਾਨ ’ਤੇ ਹਥਿਆਰਬੰਦ ਵਿਅਕਤੀਆਂ ਨੇ ਕੀਤਾ ਕਾਤਲਾਨਾ ਹਮਲਾ (ਤਸਵੀਰਾਂ)
NEXT STORY