ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਕਿਸਾਨਾਂ ਲਈ ₹36,585 ਕਰੋੜ ਦੀ ਕਰਜ਼ਾ ਮੁਆਫ਼ੀ ਯੋਜਨਾ ਲਾਗੂ ਕੀਤੇ ਜਾਣ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੱਖਾਂ ਕਿਸਾਨਾਂ ਨੂੰ ਰਾਹਤ ਦੇਣ ਵਾਲਾ ਇਤਿਹਾਸਕ ਕਦਮ ਹੈ।
ਚੁੱਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਲਿਆ ਗਿਆ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਡਬਲ ਇੰਜਣ ਸਰਕਾਰ ਦੀ ਕਿਸਾਨ-ਹਿਤੈਸ਼ੀ ਸੋਚ ਦਾ ਮਜ਼ਬੂਤ ਪ੍ਰਮਾਣ ਹੈ। ਉਨ੍ਹਾਂ ਅਨੁਸਾਰ ਕਿਸਾਨਾਂ ਦੇ ਹਿੱਤਾਂ ਨੂੰ ਸਰਵਉੱਚ ਤਰਜੀਹ ਦੇਣਾ ਭਾਜਪਾ ਸਰਕਾਰ ਦੀ ਵਚਨਬੱਧਤਾ ਰਹੀ ਹੈ।
ਉਨ੍ਹਾਂ ਨੇ ਇਸ ਮੁੱਦੇ 'ਤੇ ਪੰਜਾਬ ਸਰਕਾਰ ਨੂੰ ਵੀ ਘੇਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਕਿਸਾਨਾਂ ਦੀ ਸੰਪੂਰਨ ਕਰਜ਼ਾ ਮੁਆਫ਼ੀ ਦਾ ਚੋਣ ਵਾਅਦਾ ਆਖਿਰ ਕਦੋਂ ਪੂਰਾ ਕੀਤਾ ਜਾਵੇਗਾ? ਚੁੱਘ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਅੱਜ ਵੀ ਕਰਜ਼ੇ, ਫ਼ਸਲਾਂ ਨਾਲ ਜੁੜੇ ਸੰਕਟ ਅਤੇ ਅਧੂਰੇ ਵਾਅਦਿਆਂ ਦੇ ਬੋਝ ਹੇਠ ਦਬਿਆ ਹੋਇਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਜਵਾਬਦੇਹੀ ਤੋਂ ਬਚ ਰਹੀ ਹੈ। ਚੁੱਘ ਨੇ ਕਿਹਾ ਕਿ ਰਾਜ ਦੇ ਕਿਸਾਨਾਂ ਨੂੰ ਹੁਣ ਭਰੋਸਿਆਂ ਦੀ ਨਹੀਂ, ਬਲਕਿ ਠੋਸ ਫੈਸਲਿਆਂ ਅਤੇ ਵਾਸਤਵਿਕ ਰਾਹਤ ਦੀ ਲੋੜ ਹੈ।
ਡੱਲਾ ਗੋਲ਼ੀਕਾਂਡ ਮਾਮਲੇ 'ਚ ਨਵਾਂ ਮੌੜ! ਪੁਲਸ 'ਤੇ ਲੱਗੇ ਗੰਭੀਰ ਦੋਸ਼
NEXT STORY