ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਨੇੜਲੇ ਪਿੰਡ ਗਹੋਤ ਵਿਖੇ ਪਿੰਡ ਦੀਆਂ ਔਰਤਾਂ ਨੇ ਇਕੱਠਿਆਂ ਹੋ ਕੇ ਸਾਉਣ ਮਹੀਨੇ ਦਾ ਪ੍ਰਮੁੱਖ ਤੀਆਂ ਦਾ ਤਿਉਹਾਰ ਮਨਾਇਆ। ਪੇਂਡੂ ਪੰਚਾਇਤ ਦੇ ਸਹਿਯੋਗ ਨਾਲ ਜੰਝਘਰ ਵਿਖੇ ਹੋਏ ਇਸ ਪ੍ਰੋਗਰਾਮ ਵਿੱਚ ਔਰਤਾਂ ਨੇ ਬੋਲੀਆਂ ਗਿੱਧਾ ਭੰਗੜਾ ਅਤੇ ਰਵਾਇਤੀ ਗੀਤਾਂ ਰਾਹੀਂ ਪੰਜਾਬੀ ਸੱਭਿਆਚਾਰ ਦੀ ਝਲਕ ਪੇਸ਼ ਕੀਤੀ।
ਇਸ ਮੌਕੇ ਸਰਪੰਚ ਕਮਲੇਸ਼ ਕੁਮਾਰੀ ਅਤੇ ਰਾਜ ਕੁਮਾਰੀ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਅਸੀਂ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆ ਕੇ ਆਪਣੇ ਅਮੀਰ ਪੰਜਾਬੀ ਵਿਰਸੇ ਦੂਰ ਹੁੰਦੇ ਜਾ ਰਹੇ ਹਾਂ ਜਦਕਿ ਸੱਭਿਆਚਾਰ ਨਾਲ ਜੁੜਨਾਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਔਰਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨ ਵੀ ਤਿਆਰ ਕੀਤੇ ਗਏ ਸਨ। ਇਸ ਸਮੇਂ ਸਰਪੰਚ ਕਮਲੇਸ਼ ਕੁਮਾਰੀ, ਰਾਜ ਕੁਮਾਰੀ, ਹਰਪ੍ਰੀਤ ਕੌਰ, ਨਵਨੀਤ ਕੌਰ, ਕਮਲਪ੍ਰੀਤ ਕੌਰ, ਮਨਦੀਪ ਕੌਰ ਆਦਿ ਹਾਜ਼ਰ ਸਨ।
ਡਾਕਟਰਾਂ ਨੇ ਵੀ ਓ. ਪੀ. ਡੀ. ਬੰਦ ਰੱਖ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ
NEXT STORY