ਜਲੰਧਰ- ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਬਾਹਰ 'ਤੇਰਾ-ਤੇਰਾ ਹੱਟੀ' ਨੇ ਠੰਡੇ ਪਾਣੀ ਦੀਆਂ ਬੋਤਲਾਂ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਜਲੰਧਰ 'ਚ ਸਮਾਜਿਕ ਅਤੇ ਧਾਰਮਿਕ ਕੰਮ ਕਰ ਰਹੀ ‘ਤੇਰਾ-ਤੇਰਾ ਹੱਟੀ ਨੇ ਪੰਜਾਬ 'ਚ ਵੱਧ ਰਹੀ ਗਰਮੀ ਨੂੰ ਵੇਖਦੇ ਹੋਏ ਸਟੇਡੀਅਮ ਦੇ ਬਾਹਰ ਇਸ ਵਾਰ ਫਿਰ ਜਲ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ।
ਤੇਰਾ-ਤੇਰੀ ਹੱਟੀ ਦੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ ਸੰਗਤ ਦੇ ਸਹਿਯੋਗ ਨਾਲ ਆਜ਼ਾਦੀ ਦਿਵਸ ਮੌਕੇ ਸਕੂਲਾਂ ਦੇ ਬੱਚਿਆਂ, ਟੀਚਰਾਂ ਅਤੇ ਸ਼ਹਿਰ ਵਾਸੀਆਂ ਲਈ ਜਲ ਸੇਵਾ ਕਰ ਰਹੇ ਹਨ ਅਤੇ ਇਸ ਵਾਰ ਵੀ ਸੰਗਤ ਦੇ ਸਹਿਯੋਗ ਨਾਲ ਤਕਰੀਬਨ 120 ਡੱਬੇ ਪਾਣੀ ਦੀਆਂ ਬੋਤਲਾਂ ਅਤੇ ਬਿਸਕੁਟ ਲੈ ਕੇ ਉਥੇ ਸੇਵਾ ਕੀਤੀ। ਇਸ ਮੌਕੇ 'ਤੇ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਜਤਿੰਦਰ ਪਾਲ ਸਿੰਘ, ਪਰਵਿੰਦਰ ਸਿੰਘ ਖਾਲਸਾ, ਜਸਵਿੰਦਰ ਸਿੰਘ ਪਨੇਸਰ, ਅਮਨਦੀਪ ਸਿੰਘ, ਸੋਨੂੰ ਸ਼ਰਮਾ, ਲਖਵਿੰਦਰ ਸਿੰਘ, ਮਨਦੀਪ ਕੌਰ, ਅਸ਼ਰੀਨ ਕੌਰ, ਸੁਹਾਣੀ ਅਤੇ ਹੋਰ ਸੇਵਾਦਾਰਾਂ ਵਲੋਂ ਸੇਵਾ ਨਿਭਾਈ ਗਈ।
ਇਹ ਵੀ ਪੜ੍ਹੋ- ਪੁੱਤਰ ਨਾ ਹੋਣ ਕਾਰਨ ਸਹੁਰੇ ਮਾਰਦੇ ਸਨ ਮਹਿਣੇ, ਪਰੇਸ਼ਾਨ ਹੋ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
140 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਨਸ਼ਾ ਸਮੱਗਲਰ ਕਾਬੂ
NEXT STORY