ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਚੱਗਰਾਂ ਨੇੜੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਖੜ੍ਹੇ ਟਿੱਪਰ ਵਿਚਾਲੇ ਹੋਈ ਭਿਆਨਕ ਟਰੈਫਿਕ ਟੱਕਰ 'ਚ ਅੱਧਾ ਦਰਜਨ ਦੇ ਕਰੀਬ ਸਵਾਰੀਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੀ ਬੱਸ ਬੀਤੇ ਦਿਨ ਸਵੇਰੇ ਹੁਸ਼ਿਆਰਪੁਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਜਦੋਂ ਬੱਸ ਪਿੰਡ ਚੱਗਰਾਂ ਨੇੜੇ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੇ ਇਕ ਟਿੱਪਰ ਨਾਲ ਜਾ ਟਕਰਾਈ। ਓਵਰਟੇਕ ਜਾਂ ਅਣਗਹਿਲੀ ਕਾਰਨ ਹੋਈ ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਇਕ ਪਾਸੇ ਦੇ ਪਰਖੱਚੇ ਉੱਡ ਗਏ।
ਬੱਸ ਵਿਚ ਸਵਾਰ ਯਾਤਰੀਆਂ ਨੇ ਦੱਸਿਆ ਕਿ ਡਰਾਈਵਰ ਬੱਸ ਨੂੰ ਬਹੁਤ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਸਵਾਰੀਆਂ ਵੱਲੋਂ ਵਾਰ-ਵਾਰ ਬੱਸ ਹੌਲੀ ਚਲਾਉਣ ਲਈ ਕਹਿਣ 'ਤੇ ਵੀ ਉਸ ਨੇ ਰਫ਼ਤਾਰ ਹੋਰ ਵਧਾ ਦਿੱਤੀ। ਬੱਸ ਖਚਾਖਚ ਭਰੀ ਹੋਈ ਸੀ ਅਤੇ ਕਈ ਸਵਾਰੀਆਂ ਖੜ੍ਹੀਆਂ ਵੀ ਸਨ। ਟੱਕਰ ਦੌਰਾਨ ਕਰੀਬ ਅੱਧਾ ਦਰਜਨ ਲੋਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ ਮੌਤ
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫ਼ੋਰਸ ਦੇ ਜਵਾਨਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਦਿਆਂ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ। ਫੋਰਸ ਦੇ ਜਵਾਨਾਂ ਨੇ ਦੱਸਿਆ ਕਿ ਹਾਦਸਾ ਡਰਾਈਵਰ ਦੀ ਗਫ਼ਲਤ ਨਾਲ ਵਾਪਰਿਆ ਹੈ। ਡਰਾਈਵਰ ਵੱਲੋਂ ਕਿਸੇ ਤਰ੍ਹਾਂ ਦਾ ਨਸ਼ਾ ਕੀਤਾ ਗਿਆ ਸੀ ਜਾਂ ਨਹੀਂ, ਇਹ ਜਾਂਚ ਦਾ ਵਿਸ਼ਾ ਹੈ ਅਤੇ ਡਾਕਟਰੀ ਮੁਆਇਨਾ ਕਰਵਾਉਣ ਤੋਂ ਬਾਅਦ ਹੀ ਅਸਲ ਸਥਿਤੀ ਸਪੱਸ਼ਟ ਹੋ ਸਕੇਗੀ। ਪੁਲਸ ਨੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ ਨਵੇਂ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ' ਪ੍ਰੋਗਰਾਮ ਦਾ ਆਯੋਜਨ
NEXT STORY