ਲਾਂਬੜਾ (ਵਰਿੰਦਰ)–ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਨਿੱਝਰਾਂ ਤੋਂ ਕਾਲਾ ਸੰਘਿਆਂ ਰੋਡ ’ਤੇ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਸਵਾਰਾਂ ਦੀ ਭਿਆਨਕ ਟੱਕਰ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਇਕ ਵਿਅਕਤੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ 4 ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿਚ ਜਲੰਧਰ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਨਿੱਝਰਾਂ ਤੋਂ ਕਾਲਾ ਸੰਘਿਆਂ ਰੋਡ ’ਤੇ ਤੇਜ਼ ਰਫ਼ਤਾਰ ਆਲਟੋ ਕਾਰ ਅਤੇ ਮੋਟਰਸਾਈਕਲ ਸਵਾਰਾਂ ਦੀ ਟੱਕਰ ਹੋ ਗਈ ਹੈ। ਉਨ੍ਹਾਂ ਨੇ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਏ. ਐੱਸ. ਆਈ. ਸੁਭਾਸ਼ ਕੁਮਾਰ ਨੂੰ ਪੁਲਸ ਪਾਰਟੀ ਸਮੇਤ ਭੇਜਿਆ। ਐੱਸ. ਐੱਚ. ਓ. ਸੈਣੀ ਨੇ ਦੱਸਿਆ ਕਿ ਗੁਰਬਚਨ ਆਪਣੀ ਪਤਨੀ ਅਤੇ ਸੱਸ ਨਾਲ ਮੋਟਰਸਾਈਕਲ ’ਤੇ ਕਾਲਾ ਸੰਘਿਆਂ ਤੋਂ ਜਲੰਧਰ ਵੱਲ ਆ ਰਹੇ ਸਨ। ਜਦੋਂ ਉਹ ਨਿੱਝਰਾਂ ਅਤੇ ਕਾਲਾ ਸੰਘਿਆਂ ਵਿਚਕਾਰ ਪਹੁੰਚੇ ਤਾਂ ਕਾਲਾ ਸੰਘਿਆਂ ਤੋਂ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਰਾਹਗੀਰਾਂ ਦੇ ਦਿਲ ਦਹਿਲ ਗਏ। ਉਨ੍ਹਾਂ ਦੱਸਿਆ ਕਿ ਆਲਟੋ ਕਾਰ ਸਵਾਰ ਮਨਪ੍ਰੀਤ ਸਿੰਘ, ਅੰਜਲੀ ਅਤੇ ਮਨਜਿੰਦਰ ਕੌਰ ਅਤੇ ਮੋਟਰਸਾਈਕਲ ਸਵਾਰ ਸਿਮਰਨ ਅਤੇ ਸੁਰਿੰਦਰ ਕੌਰ ਜ਼ਖ਼ਮੀ ਹਾਲਤ ਵਿਚ ਸੜਕ ’ਤੇ ਡਿੱਗੇ ਹੋਏ ਸਨ।
ਇਹ ਵੀ ਪੜ੍ਹੋ: 'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ
ਉਨ੍ਹਾਂ ਦੱਸਿਆ ਕਿ ਆਲਟੋ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਗੁਰਬਚਨ ਸਿੰਘ (36) ਵਾਸੀ ਕਾਲਾ ਸੰਘਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸਿਮਰਨ ਦੀ ਖੱਬੀ ਬਾਂਹ ਕੱਟ ਕੇ ਧੜ ਨਾਲੋਂ ਵੱਖ ਹੋ ਗਈ। ਇਸ ਤੋਂ ਵੱਡੀ ਗੱਲ ਇਹ ਹੋਈ ਹੈ ਕਿ ਐਕਸੀਡੈਂਟ ਤੋਂ ਬਾਅਦ ਜਦੋਂ ਲੋਕਾਂ ਨੇ ਵੇਖਿਆ ਕਿ ਸਿਮਰਨ ਦੀ ਬਾਂਹ ਨਹੀਂ ਹੈ ਤਾਂ ਉਨ੍ਹਾਂ ਨੇ 3 ਘੰਟਿਆਂ ਤਕ ਬਾਂਹ ਨੂੰ ਲੱਭਣ ਦੀ ਕਾਫ਼ੀ ਕੋਸ਼ਿਸ਼ ਕੀਤੀ ਪਰ ਬਾਂਹ ਕਿਤੇ ਨਹੀਂ ਮਿਲੀ।
ਏ. ਐੱਸ. ਆਈ. ਸੁਭਾਸ਼ ਨੇ ਮ੍ਰਿਤਕ ਗੁਰਬਚਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ, ਅੰਜਲੀ ਅਤੇ ਮਨਜਿੰਦਰ ਕੌਰ ਲੋਹੀਆਂ ਖ਼ਾਸ ਅਤੇ ਮੋਟਰਸਾਈਕਲ ਸਵਾਰ ਸਿਮਰਨ ਕੌਰ ਅਤੇ ਸੁਰਿੰਦਰ ਕੌਰ ਵਾਸੀ ਕਾਲਾ ਸੰਘਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਥਾਣੇ 'ਚ ਜਾਣ ਤੋਂ ਪਹਿਲਾਂ ਪੜ੍ਹੋ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
'ਕੁੱਲ੍ਹੜ ਪਿੱਜ਼ਾ' ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੀ ਔਰਤ ਆਈ ਕੈਮਰੇ ਦੇ ਸਾਹਮਣੇ, ਥਾਣੇ ਬਾਹਰ ਕੀਤਾ ਹੰਗਾਮਾ
NEXT STORY