ਜਲੰਧਰ (ਸੁਨੀਲ)– ਮਾਨ ਐਨਕਲੇਵ ਨੇੜੇ ਖੇਤਾਂ ਵਿਚ ਭਿਆਨਕ ਅੱਗ ਲੱਗਣ ਕਾਰਨ ਮੁਹੱਲਾ ਨਿਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ’ਤੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਲੋਕਾਂ ਨੇ ਆਪਣੇ ਘਰਾਂ ਵਿਚ ਲੱਗੇ ਟੁੱਲੂ ਪੰਪਾਂ ਦੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਕੁਝ ਹੀ ਮਿੰਟਾਂ ਵਿਚ ਉਸ ਨੇ ਭਿਆਨਕ ਰੂਪ ਧਾਰਨ ਕਰ ਲਿਆ।
ਮਾਨ ਐਨਕਲੇਵ ਦੇ ਪ੍ਰਧਾਨ ਵਿਜੇ ਧੀਮਾਨ ਨੇ ਦੱਸਿਆ ਕਿ ਲੋਕਾਂ ਨੇ ਅੱਗ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਪਰ ਫਾਇਰ ਬ੍ਰਿਗੇਡ ਦੇ ਕਰਮਚਾਰੀ ਲਗਭਗ ਇਕ ਘੰਟਾ ਦੇਰੀ ਨਾਲ ਪੁੱਜੇ। ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਮਨਜੀਤ ਸਿੰਘ ਨੇ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਕੋਈ ਸ਼ਿਕਾਇਤ ਉਨ੍ਹਾਂ ਨੂੰ ਨਹੀਂ ਮਿਲੀ।
ਲੁਧਿਆਣਾ ’ਚ ਬੁੱਢੇ ਨਾਲੇ ਦੇ ਸਿਰ ’ਤੇ ਹੀ ਚੱਲ ਰਹੇ ਹਨ ਪੰਜਾਬ ਦੇ ਹਸਪਤਾਲ : ਸੰਜੀਵ ਅਰੋੜਾ
NEXT STORY