ਬੰਗਾ( ਰਾਕੇਸ਼)-ਥਾਣਾ ਸਿਟੀ ਬੰਗਾ ਪੁਲਸ ਵੱਲੋਂ ਇਕ ਥਾਰ ਚਾਲਕ ਨੂੰ ਇਕ ਦੇਸੀ ਪਿਸਤੌਲ, ਚਾਰ ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਉਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਰੰਧਾਵਾਂ ਨੇ ਦੱਸਿਆ ਕਿ ਐੱਸ. ਐੱਚ. ਓ. ਥਾਣਾ ਸਿਟੀ ਬੰਗਾ ਸਤਨਾਮ ਸਿੰਘ ਅਤੇ ਉਨ੍ਹਾਂ ਦੀ ਪੁਲਸ ਟੀਮ ਨੂੰ ਉਸ ਸਮੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਸੀਨੀਅਰ ਪੁਲਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਐੱਸ. ਐੱਚ. ਓ. ਥਾਣਾ ਸਿਟੀ ਬੰਗਾ ਸਤਨਾਮ ਸਿੰਘ ਦੁਆਰਾ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਉਣ ਲਈ ਚਲਾਈ ਮੁਹਿੰਮ ਤਹਿਤ ਉਨਾਂ ਦੀ ਟੀਮ ਏ. ਐੱਸ. ਆਈ. ਰਾਮ ਲਾਲ ਦੁਆਰਾ ਸਮੇਤ ਪੁਲਸ ਪਾਰਟੀ ਹੱਪੋਵਾਲ ਪੁੱਲੀ 'ਤੇ ਨਾਕਾਬੰਦੀ ਕਰ ਆਉਣ ਜਾਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ-ਪੰਜਾਬ 'ਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਹਰ ਮਹੀਨੇ ਮਿਲਣਗੇ 500 ਰੁਪਏ, ਕਰੋ ਇਹ ਕੰਮ
ਉਨ੍ਹਾਂ ਦੱਸਿਆ ਇਸੇ ਦੌਰਾਨ ਇਕ ਥਾਰ ਗੱਡੀ ਨੰਬਰ ਪੀ. ਬੀ. 78 ਏ 7475 ਨੂੰ ਆਉਂਦੇ ਵੇਖਿਆ, ਜਿਸ ਨੂੰ ਪੁਲਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਉਪੰਰਤ ਕੀਤੀ ਜਾਂਚ ਦੌਰਾਨ ਗੱਡੀ ਦੇ ਚਾਲਕ ਦੇ ਬੈਗ ਵਿੱਚੋਂ ਬਿਨਾਂ ਲਾਇਸੈਂਸ ਦਾ ਇਕ ਦੇਸੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਉਕਤ ਵਾਹਨ ਚਾਲਕ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹਨੀ ਪੁੱਤਰ ਮਲਕੀਤ ਸਿੰਘ ਨਿਵਾਸੀ ਖਾਨਖਾਨਾ ਦੇ ਤੌਰ 'ਤੇ ਹੋਈ ਹੈ, ਜਿਸ ਉਪੰਰਤ ਉਕਤ ਨੂੰ ਕਾਬੂ ਕਰ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਆਰਮ ਐਕਟ ਤਹਿਤ ਮਾਮਲਾ ਨੰਬਰ 70 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਡੀ. ਐੱਸ. ਪੀ. ਰੰਧਾਵਾਂ ਨੇ ਦੱਸਿਆ ਕਿ ਕਾਬੂ ਆਏ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਪਹਿਲਾਂ ਵੀ ਮਾਮਲਾ ਦਰਜ ਹੈ, ਜਿਸ ਵਿੱਚ ਉਹ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਾਬੂ ਆਏ ਵਿਅਕਤੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਮੰਗਿਆ ਜਾਵੇਗਾ।
ਇਹ ਵੀ ਪੜ੍ਹੋ- ਸਾਵਧਾਨ! ਪੰਜਾਬ 'ਚ ਜਾਨਲੇਵਾ ਹੋਣ ਲੱਗੀ ਇਹ ਬੀਮਾਰੀ, ਇੰਝ ਕਰੋ ਆਪਣਾ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਟਾਵਰ 'ਚੋਂ ਬੈਟਰੀਆਂ ਚੋਰੀ ਕਰਨ ਦੇ ਦੋਸ਼ 'ਚ 2 ਵਿਅਕਤੀਆਂ 'ਤੇ ਕੇਸ ਦਰਜ
NEXT STORY