ਜਲੰਧਰ (ਦੁੱਗਲ) : ਜਲੰਧਰ ਕੈਂਟ ਦੇ ਦੁਸਹਿਰਾ ਗਰਾਉਂਡ ਨੇੜੇ ਸਾਈਂ ਬਾਬਾ ਮੰਦਰ ਦੇ ਨਾਲ ਇਕ ਕਮੇਟੀ ਵੱਲੋਂ ਨਾਜਾਇਜ਼ ਤੌਰ 'ਤੇ ਇਕ ਮੰਦਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਸੀ ਜਿਸ ਨੂੰ ਫੌਜ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕੈਂਟ ਬੋਰਡ ਨੇ ਕਾਰਵਾਈ ਕਰ ਕੇ ਤੋੜ ਦਿੱਤਾ। ਇਸ ਮੌਕੇ ਵੱਡੀ ਗਿਣਤੀ 'ਚ ਫੌਜ ਦੇ ਜਵਾਨ ਮੌਜੂਦ ਸਨ ਤਾਂ ਜੋ ਕੋਈ ਹਫੜਾ-ਤਫੜੀ ਹੋਈ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਤਿਉਹਾਰਾਂ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ, ਸਖ਼ਤ ਹਦਾਇਤਾਂ ਜਾਰੀ
ਕੁਝ ਸਮੇਂ ਲਈ ਸਥਿਤੀ ਤਣਾਅਪੂਰਨ ਹੋ ਗਈ ਸੀ ਜਿਸ ਕਾਰਨ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਸੀ। ਮੰਦਰ 'ਤੇ ਕੀਤੀ ਗਈ ਕਾਰਵਾਈ ਕਾਰਨ ਇਲਾਕੇ ਦੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਲਾਕੇ 'ਚ ਕਈ ਇਮਾਰਤਾਂ ਨਾਜਾਇਜ਼ ਤਰੀਕੇ ਨਾਲ ਬਣੀਆਂ ਹਨ ਪਰ ਉਨ੍ਹਾਂ 'ਤੇ ਫੌਜ ਜਾਂ ਕੈਂਟ ਬੋਰਡ ਕਾਰਵਾਈ ਕਿਉਂ ਨਹੀਂ ਕਰਦੇ।
ਇਹ ਵੀ ਪੜ੍ਹੋ : ਹੁਣ ਨਹੀਂ ਚੱਲਣਗੇ ਭੜਕਾਊ ਗੀਤ, ਹਥਿਆਰਾਂ ਬਾਰੇ ਵੀ ਨਵੀਆਂ ਹਦਾਇਤਾਂ ਜਾਰੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਵਾਸੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਡੇਰੇ ਦੀ ਰਾਖੀ ਕਰਨਾ ਬਣਿਆ ਮੌਤ ਦਾ ਕਾਰਨ
NEXT STORY