ਗੋਰਾਇਆ (ਮੁਨੀਸ਼)- ਥਾਣਾ ਗੋਰਾਇਆ ਦੀ ਪੁਲਸ ਚੌਂਕੀ ਦੁਸਾਂਝ ਕਲਾਂ ਦੇ ਇਲਾਕੇ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਥਾਣੇ ਦੀ ਹੱਦਬੰਦੀ ਨੂੰ ਲੈ ਕੇ ਫਗਵਾੜਾ ਅਤੇ ਗੋਰਾਇਆ ਪੁਲਸ ਕਾਫ਼ੀ ਉਲਝੀ ਰਹੀ ਪਰ ਬਾਅਦ ’ਚ ਮਾਮਲਾ ਗੋਰਾਇਆ ਥਾਣੇ ਦੀ ਚੌਂਕੀ ਦੁਸਾਂਝ ਕਲਾਂ ਦਾ ਨਿਕਲਿਆ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫਿਲੌਰ ’ਚ ਰਖਵਾਇਆ।
ਇਸ ਸਬੰਧੀ ਸਬ-ਇੰਸ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਰਿਜ਼ੋਰਟ ਦੇ ਪਿੱਛੇ ਖੇਤਾਂ ’ਚ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਫਗਵਾੜਾ ਪੁਲਸ ਮੌਕੇ ’ਤੇ ਪਹੁੰਚ ਗਈ ਸੀ ਪਰ ਮਾਮਲਾ ਗੋਰਾਇਆ ਪੁਲਸ ਨਾਲ ਸਬੰਧਤ ਸੀ।
ਇਹ ਵੀ ਪੜ੍ਹੋ: ਵੀਜ਼ਾ ਮਿਲਣ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਲੈਕਚਰਾਰ ਔਰਤ ਦੀ ਦਰਦਨਾਕ ਮੌਤ, ਕਾਰਾਂ ਦੇ ਉੱਡੇ ਪਰਖੱਚੇ
ਇਸ ਲਈ ਗੋਰਾਇਆ ਪੁਲਸ ਵੱਲੋਂ ਜਾਂਚ ਕਰਨ ’ਤੇ ਇਹ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਦੀ ਪਛਾਣ 31 ਸਾਲਾ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਰਾਵਲਪਿੰਡੀ ਫਗਵਾੜਾ ਵਜੋਂ ਹੋਈ ਹੈ। ਇਲਾਕੇ ’ਚ ਚਰਚਾ ਸੀ ਕਿ ਇਹ ਮੌਤ ਨਸ਼ੇ ਕਾਰਨ ਹੋਈ ਜਾਪਦੀ ਹੈ ਪਰ ਪੁਲਸ ਵਾਲੇ ਪਾਸੇ ਤੋਂ ਇਹ ਕਿਹਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਕਾਰਨ ਹੋਈ ਹੈ। ਪੁਲਸ ਨੇ ਮ੍ਰਿਤਕ ਦੀ ਮਾਤਾ ਸਲਿੰਦਰ ਕੌਰ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਰਖਵਾਇਆ ਹੈ।
ਇਹ ਵੀ ਪੜ੍ਹੋ: ਸਾਵਧਾਨ! ਜਲੰਧਰ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਇਹ ਖ਼ਤਰਾ, ਐਕਸ਼ਨ 'ਚ ਸਿਹਤ ਵਿਭਾਗ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਅਮਰੀਕਾ ਤੋਂ ਚਾਵਾਂ ਨਾਲ ਪੰਜਾਬ ਮੁੜਿਆ ਸੀ ਪਰਿਵਾਰ, ਹੋਈ ਅਜਿਹੀ ਵਾਰਦਾਤ ਕਿ ਕਹਿੰਦੇ 'ਜੀਅ ਕਰਦਾ ਹੁਣੇ ਮੁੜ ਜਾਈਏ'
NEXT STORY