ਜਲੰਧਰ (ਪੁਨੀਤ)- ਪਹਾੜੀ ਸੂਬਿਆਂ ਵਿਚ ਧੁੱਪ ਨਿਕਲ ਰਹੀ ਹੈ ਪਰ ਪੰਜਾਬ ਵਿਚ ਠੰਡ ਨੇ ਜ਼ੋਰ ਫੜਿਆ ਹੋਇਆ ਹੈ। ਸਵੇਰ ਅਤੇ ਰਾਤ ਸਮੇਂ ਧੁੰਦ ਦਾ ਜ਼ੋਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਈ ਥਾਵਾਂ ’ਤੇ ਵਾਹਨ ਰੇਂਗਦੇ ਦੇਖੇ ਜਾ ਰਹੇ ਹਨ। ਸ਼ੁੱਕਰਵਾਰ ਰਾਤ 8 ਵਜੇ ਤੋਂ ਬਾਅਦ ਸ਼ਹਿਰ ਦੇ ਅੰਦਰਲੇ ਇਲਾਕਿਆਂ ਵਿਚ ਵੀ ਧੁੰਦ ਨੇ ਪੈਰ ਪਸਾਰ ਲਏ, ਜਿਸ ਕਾਰਨ ਦੁਕਾਨਦਾਰ ਸਮੇਂ ਤੋਂ ਪਹਿਲਾਂ ਹੀ ਘਰਾਂ ਨੂੰ ਚਲੇ ਗਏ।
ਰਾਤ 9 ਵਜੇ ਤੋਂ ਬਾਅਦ ਸ਼ਹਿਰ ਦੀਆਂ ਵਧੇਰੇ ਸੜਕਾਂ ’ਤੇ ਆਵਾਜਾਈ ਬਹੁਤ ਘੱਟ ਨਜ਼ਰ ਆਈ। ਦੇਖਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਮਸ਼ਹੂਰ ਅੰਦਰੂਨੀ ਬਾਜ਼ਾਰ ਸਵੇਰੇ ਦੇਰੀ ਨਾਲ ਖੁੱਲ੍ਹ ਰਹੇ ਹਨ। ਆਲਮ ਇਹ ਹੈ ਕਿ ਲੋਕ ਘਰਾਂ ਵਿਚ ਵੜੇ ਰਹਿਣ ਲਈ ਮਜਬੂਰ ਹੋ ਰਹੇ ਹਨ, ਜਿਸ ਕਾਰਨ ਉਨ੍ਹਾਂ ਦੇ ਰੋਜ਼ਾਨਾ ਕੰਮ ਪ੍ਰਭਾਵਿਤ ਹੋ ਰਹੇ ਹਨ ਅਤੇ ਜ਼ਰੂਰੀ ਕੰਮ ਲਟਕਦੇ ਜਾ ਰਹੇ ਹਨ।
ਇਹ ਵੀ ਪੜ੍ਹੋ- ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਕੀਤਾ ਛੁੱਟੀਆਂ ਦਾ ਐਲਾਨ
ਮੌਸਮ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਕਿਉਂਕਿ ਕੁਝ ਦਿਨ ਧੁੰਦ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਅਗਲੇ 2-3 ਦਿਨਾਂ ਤੱਕ ਹਾਈਵੇ ਸਮੇਤ ਬਾਹਰੀ ਇਲਾਕਿਆਂ ’ਚ ਧੁੰਦ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਅਲਰਟ ਮੁਤਾਬਕ ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਓਰੇਂਜ ਜ਼ੋਨ ’ਚ ਰੱਖਿਆ ਗਿਆ ਹੈ। ਇਸੇ ਲੜੀ ਤਹਿਤ ਮਹਾਨਗਰ ਨਜ਼ਦੀਕ ਪੈਂਦੇ ਕਪੂਰਥਲਾ ਅਤੇ ਹੁਸ਼ਿਆਰਪੁਰ ਵੀ ਅਲਰਟ ਦੇ ਓਰੇਂਜ ਜ਼ੋਨ ਵਿਚ ਹਨ, ਜਿਸ ਕਾਰਨ ਬਾਹਰ ਜਾਣ ਵਾਲੇ ਲੋਕਾਂ ਨੂੰ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ- CBSE ਨੇ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ 'ਚ ਕੀਤੇ ਬਦਲਾਅ
ਇਸੇ ਲੜੀ ’ਚ ਪੰਜਾਬ ਸਮੇਤ ਕਈ ਸੂਬਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਸਰਦੀ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਇਸ ਦੇ ਅਨੁਸਾਰ 7-8 ਜਨਵਰੀ ਨੂੰ ਪੰਜਾਬ ਦੇ ਸਰਹੱਦੀ ਜ਼ਿਲਿਆਂ ਸਮੇਤ ਕਈ ਥਾਵਾਂ ’ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨੀਆਂ ਮੁਤਾਬਕ ਹਵਾਵਾਂ ਦਾ ਰੁਖ਼ ਬਦਲਣ ਨਾਲ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਇਸੇ ਲੜੀ 'ਚ ਸ਼ਨੀਵਾਰ ਰਾਤ ਨੂੰ ਕਈ ਜ਼ਿਲਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਸ ਸਮੇਂ ਜੋ ਮੌਸਮ ਚੱਲ ਰਿਹਾ ਹੈ, ਉਸ ਵਿਚ ਠੰਡੀਆਂ ਹਵਾਵਾਂ ਵਿਚਾਲੇ ਹੱਡ ਜਮਾਉਣ ਵਾਲੀ ਠੰਡ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਹਾਲ ਬੇਹਾਲ ਹੋ ਰਿਹਾ ਹੈ। ਖਾਸ ਕਰਕੇ ਸੜਕਾਂ ਕਿਨਾਰੇ ਰਹਿਣ ਵਾਲੇ ਲੋਕਾਂ ਲਈ ਮੁਸ਼ਕਿਲਾਂ ਵਧ ਰਹੀਆਂ ਹਨ। ਇਸ ਦੇ ਨਾਲ ਹੀ ਕੰਮ-ਕਾਜ ਲਈ ਦੂਰ-ਦੁਰਾਡੇ ਜਾਣ ਵਾਲੇ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਪਹੁੰਚੇ ਜਲੰਧਰ, ਲੋਕ ਸਭਾ ਚੋਣਾਂ ਲਈ ਕੀਤਾ ਵਿਚਾਰ ਵਟਾਂਦਰਾ
NEXT STORY