ਜਲੰਧਰ, (ਰਵਿੰਦਰ)- ਸਾਲ ਦੇ ਪਹਿਲੇ ਹੀ ਦਿਨ ਠੇਕਾ ਮੁਲਾਜ਼ਮ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰਦੇ ਨਜ਼ਰ ਆਏ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ਮੰਗਲਵਾਰ ਨੂੰ ਜ਼ਿਲਾ ਪ੍ਰਸ਼ਾਸਨਕ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ। ਐਕਸ਼ਨ ਕਮੇਟੀ ਦੇ ਆਗੂ ਆਸ਼ੀਸ਼ ਦੀ ਅਗਵਾਈ ’ਚ ਸਵੇਰੇ ਕਰੀਬ 12.30 ਵਜੇ ਠੇਕਾ ਮੁਲਾਜ਼ਮ ਪ੍ਰਸ਼ਾਸਨਿਕ ਕੰਪਲੈਕਸ ’ਚ ਇਕੱਠੇ ਹੋਏ ਤੇ ਪੰਜਾਬ ਸਰਕਾਰ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ।
ਆਸ਼ੀਸ਼, ਗਗਨ ਸ਼ਰਮਾ, ਸਤਨਾਮ ਸਿੰਘ ਨੇ ਦੱਸਿਆ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਠੇਕਾ ਮੁਲਾਜ਼ਮਾਂ ਨੂੰ ਸਰਕਾਰ ਆਉਣ ’ਤੇ ਐਡਜਸਟ ਕੀਤਾ ਜਾਵੇਗਾ ਪਰ ਅਜੇ ਤੱਕ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ। ਕੈਪਟਨ ਨੇ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਕੈਬਨਿਟ ਮੀਟਿੰਗ ’ਚ ਇਹ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਪੌਣੇ ਦੋ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੁਝ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਸਰਕਾਰ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਠੇਕਾ ਮੁਲਾਜ਼ਮਾਂ ਨਾਲ ਮੁਲਾਕਾਤ ਕਰਨ ਦਾ ਝੂਠਾ ਵਾਅਦਾ ਕਰ ਚੁੱਕੇ ਹਨ ਪਰ ਇਕ ਵਾਰ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਰਕਾਰ ਖਿਲਾਫ ਹਮਲਾ ਤੇਜ਼ ਕੀਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨਾ ਮੰਨੀ ਤਾਂ ਧਰਨਾ ਪ੍ਰਦਰਸ਼ਨਾਂ ਦਾ ਸਿਲਸਿਲਾ ਸੂਬਾ ਪੱਧਰ ’ਤੇ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਮਤਾ, ਅੰਮ੍ਰਿਤਜੀਤ ਕੌਰ, ਮਿਥੁਨ, ਰਵੀ, ਰਾਜੀਵ ਸ਼ਰਮਾ, ਨਵਰਾਜ, ਪੰਕਜ, ਨੀਤੂ, ਆਰਤੀ ਤੇ ਹੋਰ ਵੀ ਮੌਜੂਦ ਸਨ।
ਪਠਾਨਕੋਟ ਦੇ ਚਰਸ ਸਮੱਗਲਰ ’ਤੇ ਰਾਮਾ ਮੰਡੀ ਥਾਣੇ ’ਚ ਦਰਜ ਹੋਇਆ ਸਾਲ ਦਾ ਪਹਿਲਾ ਕੇਸ
NEXT STORY