ਰੂਪਨਗਰ (ਵਿਜੇ ਸ਼ਰਮਾ)- ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਈ-ਸੇਵਾ ਕੇਂਦਰਾ ਦੇ ਰਾਹੀਂ ਵੱਖ-ਵੱਖ ਝੁੱਗੀਆਂ-ਝੌਂਪੜੀਆਂ ਵਾਲੇ ਇਲਾਕਿਆਂ ’ਚ ਕੈਂਪ ਲਾਏ ਜਾਣਗੇ, ਜਿਸ ’ਚ ਆਧਾਰ ਨੰਬਰ ਤੋਂ ਵਾਂਝੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਆਧਾਰ ਕਾਰਡ ਬਣਾਏ ਜਾਣਗੇ। ਵਰਜੀਤ ਵਾਲੀਆ ਨੇ ਦੱਸਿਆ ਕਿ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਥੀ ਮੁਹਿੰਮ ਦਸਤਾਵੇਜ਼ ਸਰਵੇਖਣ ਸ਼ੁਰੂ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਇਸ ਮੁਹਿੰਮ ਦਾ ਉਦੇਸ਼ ਪੱਛੜੇ ਬੱਚਿਆਂ ਦੀ ਪਛਾਣ ਕਰਕੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਾਥੀ ਮੁਹਿੰਮ, ਝੁੱਗੀ-ਝੌਂਪੜੀ ਵਾਲੇ ਇਲਾਕਿਆਂ ’ਚ ਜੀਵਨ ਬਸਰ ਕਰ ਰਹੇ ਬੱਚਿਆਂ ਦਾ ਆਧਾਰ ਨੰਬਰ ਬਣਵਾਉਣ ਤੋਂ ਇਲਾਵਾ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨ ਲਈ ਹੈ ਤਾਂ ਜੋ ਕੋਈ ਵੀ ਬੱਚਾ ਆਪਣੀ ਕਾਨੂੰਨੀ ਪਛਾਣ ਜਾਂ ਅਧਿਕਾਰਾਂ ਤੋਂ ਵਾਂਝਾ ਨਾ ਰਹਿ ਸਕੇ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
NEXT STORY