ਫਗਵਾੜਾ (ਜਲੋਟਾ)- ਫਗਵਾੜਾ ਦੇ ਪਿੰਡ ਖਜੂਰਲਾਂ ’ਚ ਦੋ ਬੱਚਿਆਂ ਦੇ ਪਿਤਾ ਦੀ ਲਾਸ਼ ਦਰੱਖਤ ਨਾਲ ਲਟਕਦੀ ਹਾਲਤ ’ਚ ਮਿਲਣ ਦੀ ਸਨਸਨੀਖੇਜ਼ ਸੂਚਨਾ ਮਿਲੀ ਹੈ। ਮੌਕੇ ’ਤੇ ਮੌਜੂਦ ਫਗਵਾੜਾ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਵਤਾਰ ਨਾਥ ਪੁੱਤਰ ਲੇਟ ਲਾਲ ਚੰਦ ਵਾਸੀ ਪਿੰਡ ਖਜੂਰਲਾਂ, ਤਹਿਸੀਲ ਫਗਵਾੜਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਡੌਂਕੀ ਲਾ ਕੇ ਜਾ ਰਹੇ 300 ਭਾਰਤੀਆਂ ਨੂੰ ਫਰਾਂਸ 'ਚ ਰੋਕਿਆ, ਨਿਕਾਰਗੁਆ ਦੀ ਫ਼ਲਾਈਟ 'ਚ ਸੀ ਸਵਾਰ
ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਅਵਤਾਰ ਨਾਥ ਪੇਸ਼ੇ ਤੋਂ ਇਲੈਕਟ੍ਰੀਸ਼ੀਅਨ ਹੈ। ਉਹ ਘਰੋਂ ਰੋਟੀ ਖਾਣ ਤੋਂ ਬਾਅਦ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਗਿਆ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਵਤਾਰ ਨਾਥ ਦੀ ਲਾਸ਼ ਦਰੱਖਤ ਨਾਲ ਫਾਂਸੀ ਲਗੀ ਹਾਲਤ 'ਚ ਲਟਕੀ ਹੋਈ ਹੈ। ਲੋਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਪੂਰਾ ਮਾਮਲਾ ਕੀ ਹੈ।
ਇਹ ਵੀ ਪੜ੍ਹੋ- ਚੋਰਾਂ ਨੇ ਹੈਵਾਨੀਅਤ ਦੀ ਹੱਦ ਕੀਤੀ ਪਾਰ, ਚੋਰੀ ਕਰਨ ਤੋਂ ਰੋਕ ਰਹੀ ਕੁੱਤੀ ਦੇ ਕਤੂਰਿਆਂ ਦੇ ਸਿਰ ਧੜ ਤੋਂ ਕੀਤੇ ਵੱਖ
ਦੂਜੇ ਪਾਸੇ ਪੁਲਸ ਇਸ ਮਾਮਲੇ ਨੂੰ ਖੁਦਕੁਸ਼ੀ ਦੱਸ ਰਹੀ ਹੈ। ਪੁਲਸ ਨੇ ਮ੍ਰਿਤਕ ਅਵਤਾਰ ਨਾਥ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਦੇਰ ਰਾਤ ਨੂੰ ਫ਼ਿਰ ਚੱਲੀਆਂ ਗੋਲ਼ੀਆਂ, ਗੁਰਦੁਆਰਾ ਸਾਹਿਬ ਜਾਂਦੇ ਹੋਏ ਪਰਿਵਾਰ ਨਾਲ ਹੋਇਆ ਸੀ ਵਿਵਾਦ
NEXT STORY