ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਨੱਕੀਆਂ ਪਾਵਰ ਹਾਊਸ ਦੇ ਗੇਟ ਨੰਬਰ 6 ਦੇ ਨਾਲ ਨਹਿਰ ਦੇ ਪਾਣੀ ਵਿਚ ਤੈਰ ਰਹੀ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐੱਸ. ਆਈ. ਖੁਸਹਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਨੱਕੀਆਂ ਪਾਵਰ ਹਾਊਸ ਦੇ ਅਧਿਕਾਰੀਆਂ ਨੇ ਸੂਚਨਾ ਦਿੱਤੀ ਸੀ ਕਿ ਨੱਕੀਆਂ ਪਾਵਰ ਹਾਊਸ ਦੇ ਗੇਟ ਨੰਬਰ 6 ’ਤੇ ਨਹਿਰ ਵਿਚ ਕਿਸੇ ਅਣਪਛਾਤੇ ਵਿਅਕਤੀ ਦੀ ਲਾਸ਼ ਆ ਕੇ ਲੱਗੀ ਹੋਈ ਹੈ ਜਿਸ ਤੋਂ ਬਾਅਦ ਸਾਡੇ ਵੱਲੋਂ ਮੌਕੇ ’ਤੇ ਪਹੁੰਚੇ ਕੇ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਵਾਇਆ ਗਿਆ ਪਰ ਉਕਤ ਵਿਅਕਤੀ ਦੀ ਮੌਕੇ ’ਤੇ ਸ਼ਨਾਖ਼ਤ ਨਹੀਂ ਹੋਈ ਹੈ।
ਇਹ ਵੀ ਪੜ੍ਹੋ- ਮਸ਼ਹੂਰ ਸੂਫ਼ੀ ਗਾਇਕ 'ਤੇ ਟੁੱਟਿਆ ਦੁੱਖ਼ਾਂ ਦਾ ਪਹਾੜ, ਪੁੱਤਰ ਦੀ ਸੜਕ ਹਾਦਸੇ ਦੌਰਾਨ ਮੌਤ
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 40 ਸਾਲ, ਜਿਸ ਦਾ ਰੰਗ ਕਣਕ ਵੰਨਾ, ਸਿਰ ਤੋਂ ਮੋਨਾ ਹੈ, ਹਲਕੀ ਦਾੜੀ ਰੱਖੀ ਹੋਈ ਹੈ। ਉਕਤ ਵਿਅਕਤੀ ਨੇ ਲਾਲ ਰੰਗ ਦੀ ਡੱਬੀਦਾਰ ਕਮੀਜ਼ ਅਤੇ ਅਸਮਾਨੀ ਰੰਗ ਦੀ ਪੈਂਟ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟੇ ਵਾਸਤੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਫਗਵਾੜਾ ਵਿਖੇ ਸੁਭਾਸ਼ ਨਗਰ ਇਲਾਕੇ ਦੇ ਗੰਦੇ ਨਾਲੇ ’ਚੋਂ ਮਿਲੀ ਵਿਅਕਤੀ ਦੀ ਲਾਸ਼
NEXT STORY