ਗੋਰਾਇਆ (ਮੁਨੀਸ਼)- ਗੋਰਾਇਆ ਦੇ ਸ਼ਮਸ਼ਾਨਘਾਟ ਨੇੜੇ ਖੇਤਾਂ ’ਚੋਂ ਇਕ ਨੌਜਵਾਨ ਦੀ ਗਲੀ ਸੜੀ ਹਾਲਤ ’ਚ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫ਼ੈਲ ਗਈ। ਇਸ ਸਬੰਧੀ ਅਮਨਦੀਪ ਨੇ ਦੱਸਿਆ ਕਿ ਉਹ ਪੱਠੇ ਲੈਣ ਲਈ ਖੇਤਾਂ ’ਚ ਆਇਆ ਸੀ, ਜਿੱਥੋਂ ਗੰਦੀ ਬਦਬੂ ਆਈ ਤਾਂ ਉਸ ਨੇ ਵੇਖਿਆ ਇਕ ਗਲੀ ਸੜੀ ਹਾਲਤ ’ਚ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਸ ਨੇ ਇਸ ਦੀ ਜਾਣਕਾਰੀ ਗੋਰਾਇਆ ਪੁਲਸ ਨੂੰ ਦਿੱਤੀ।
ਮੌਕੇ ’ਤੇ ਐੱਸ. ਐੱਚ. ਓ. ਗੋਰਾਇਆ ਰਾਕੇਸ਼ ਕੁਮਾਰ ਆਪਣੀ ਟੀਮ ਨਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਹਾਲਤ ਵੇਖ ਕੇ ਲੱਗਦਾ ਹੈ ਕਿ ਇਹ 8 ਤੋਂ 10 ਦਿਨ ਪੁਰਾਣੀ ਲਾਸ਼ ਹੈ। ਮ੍ਰਿਤਕ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਕਾਲੇ ਰੰਗ ਦੀ ਕੈਪਰੀ ਪਾਈ ਹੋਈ ਹੈ, ਜਿਸ ਦੀ ਉਮਰ 30 ਤੋਂ 32 ਸਾਲ ਜਾਪਦੀ ਹੈ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਫਿਲੌਰ ’ਚ 72 ਘੰਟਿਆਂ ਲਈ ਸ਼ਨਾਖਤ ਲਈ ਰੱਖ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਜੇਕਰ ਕੋਈ ਨੌਜਵਾਨ ਮਿਸਿੰਗ ਹੈ ਤਾਂ ਉਹ ਫਿਲੌਰ ਸਿਵਲ ਹਸਪਤਾਲ ’ਚ ਕੱਪੜਿਆਂ ਤੋਂ ਆ ਕੇ ਨੌਜਵਾਨ ਦੀ ਪਛਾਣ ਕਰ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਚਾਰ ਮੁਲਾਜ਼ਮ ਕਪੂਰਥਲਾ ਪੁਲਸ ਵੱਲੋਂ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਸਮਾਰਟ ਸਿਟੀ ਪ੍ਰਾਜੈਕਟ : ਸਿਟੀ ਰੇਲਵੇ ਸਟੇਸ਼ਨ ਦੇ ਬਾਹਰ ਕਰੋੜਾਂ ਖ਼ਰਚ ਕਰਨ ਦੇ ਬਾਵਜੂਦ ਗ੍ਰੀਨ ਬੈਲਟ ਨਹੀਂ ਹੋਈ ‘ਗ੍ਰੀਨ’
NEXT STORY