ਜਲੰਧਰ- ਜਲੰਧਰ ਲੋਕ ਸਭਾ ਹਲਕੇ ਵਿਚ ਪਹਿਲੀ ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਸ਼ਰਾਬ, ਪੈਸੇ ਆਦਿ ਦੀ ਵੰਡ ਨੂੰ ਰੋਕਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਡਰੋਨਾਂ ਦੇ ਰਾਹੀਂ ਨਿਗਰਾਨੀ ਰੱਖਣੀ ਸ਼ੁਰੂ ਕਰ ਦਿੱਤੀ ਹੈ।
ਇਸ ਦੀ ਸ਼ੁਰੂਆਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਸ ਕਮਿਸ਼ਨਰ ਰਾਹੁਲ ਐੱਸ, ਜਨਰਲ ਆਬਜ਼ਰਵਰ ਜੇ. ਮੇਘਨਾਥ ਰੈੱਡੀ ਤੇ ਖ਼ਰਚਾ ਆਬਜ਼ਰਵਰ ਮਾਧਵ ਦੇਸ਼ਮੁੱਖ ਵੱਲੋਂ ਕਰਵਾਈ ਗਈ।
ਇਹ ਵੀ ਪੜ੍ਹੋ- ਵੋਟਰਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਤੇ ਵੋਟਿੰਗ ਨੂੰ ਆਰਾਮਦਾਇਕ ਬਣਾਉਣ ਲਈ CEO ਦਾ ਵਿਸ਼ੇਸ਼ ਉਪਰਾਲਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ ਤੋਂ ਪਹਿਲਾਂ 31 ਮਈ ਦੀ ਰਾਤ ਬਹੁਤ ਅਹਿਮ ਹੈ। ਇਸ ਲਈ ਸ਼ਹਿਰ ਤੇ ਹੋਰਨਾਂ ਅਜਿਹੀਆਂ 39 ਥਾਵਾਂ ਜੋ ਕਿ ਸੰਵੇਦਨਸ਼ੀਲ ਹਨ, ਵਿੱਚ ਡਰੋਨ ਦੀ ਵਰਤੋਂ ਕਰਕੇ ਤਿੱਖੀ ਨਜ਼ਰ ਰੱਖੀ ਜਾਵੇਗੀ। ਇਹ ਡਰੋਨ ਏਕੀਕ੍ਰਿਤ ਕਮਾਂਡ ਸੈਂਟਰ ਨਾਲ ਸਿੱਧੇ ਤੌਰ ਤੇ ਜੁੜੇ ਹਨ ਜਿੱਥੇ ਇਹ ਲਾਇਵ ਫੀਡ ਦਿੰਦੇ ਹਨ, ਜਿਸ ਨਾਲ ਚੋਣਾਂ ਦੌਰਾਨ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਵਿੱਚ ਮਦਦ ਮਿਲੇਗੀ।
ਉਨ੍ਹਾਂ ਤਾੜਨਾ ਕੀਤੀ ਕਿ ਕਿਸੇ ਵੱਲੋਂ ਵੀ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਪੈਸੇ, ਸ਼ਰਾਬ ਆਦਿ ਵੰਡਣ ਤੇ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣਾਂ ਮੌਕੇ ਲੋਕਾਂ ਲਈ ਵਿਸ਼ੇਸ਼ ਖਿੱਚ ਤੇ ਆਕਰਸ਼ਣ ਦਾ ਕੇਂਦਰ ਬਣੇਗਾ ਟਾਂਡਾ 'ਚ ਬਣਿਆ ਪਿੰਕ ਬੂਥ
NEXT STORY