ਹੁਸ਼ਿਆਰਪੁਰ (ਘੁੰਮਣ)-ਆਜ਼ਾਦੀ ਦਿਵਸ ਦੇ ਮੌਕੇ ’ਤੇ 15 ਅਗਸਤ ਨੂੰ ਸਥਾਨਕ ਪੁਲਸ ਲਾਈਨ ਗਰਾਊਂਡ ਵਿਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਬੀਤੇ ਦਿਨ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਹੋਈ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ ਕੀਤੇ ਗਏ ਹਨ। ਜਿਸ ਲਈ 1173 ਅਧਿਕਾਰੀ ਅਤੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਜਿਥੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਦੀ ਅਗਵਾਈ ਵਿਚ ਜ਼ਿਲਾ ਪੁਲਸ, ਜ਼ਿਲਾ ਮਹਿਲਾ ਪੁਲਿਸ, ਪੀ. ਆਰ. ਟੀ. ਸੀ, ਜਹਾਨਖੇਲਾਂ, ਪੀ. ਆਰ. ਟੀ. ਸੀ. ਜਹਾਨਖੇਲਾਂ ਮਹਿਲਾ ਪੁਲਸ, ਪੰਜਾਬ ਹੋਮ ਗਾਰਡਜ਼, 12 ਪੰਜਾਬ ਬਟਾਲੀਅਨ ਐੱਨ.ਸੀ.ਸੀ, ਸਕਾਊਟਸ ਗਰਲਜ਼ ਗਾਈਡ ਅਤੇ ਪੀ. ਆਰ. ਟੀ. ਸੀ. ਜਹਾਨਖੇਲਾਂ ਦੇ ਬੈਂਡ ਦੀਆਂ ਟੁਕੜੀਆਂ ਨੇ ਸਲਾਮੀ ਦਿੱਤੀ।
ਇਹ ਵੀ ਪੜ੍ਹੋ- ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ. ਟੀ. ਸ਼ੋਅ, ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਦੇਸ਼ ਭਗਤੀ ਦਾ ਜਜ਼ਬਾ ਝਲਕ ਰਿਹਾ ਸੀ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਆਜ਼ਾਦੀ ਘੁਲਾਟੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜਿਕ ਗਤੀਵਿਧੀਆਂ ਵਿਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਆਦਿ ਨੂੰ ਵੀ ਸਨਮਾਨਤ ਕਰਨਗੇ।
ਰਾਹੁਲ ਚਾਬਾ ਨੇ ਜ਼ਿਲ੍ਹਾ ਵਾਸੀਆਂ ਨੂੰ ਪੂਰੇ ਉਤਸ਼ਾਹ ਨਾਲ ਵੱਧ-ਚੜ੍ਹ ਕੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋ ਚੁੱਕੇ ਹਨ। ਇਸ ਮੌਕੇ ਐੱਸ. ਪੀ. ਮਨੋਜ ਠਾਕੁਰ, ਐੱਸ. ਪੀ. ਸਰਬਜੀਤ ਸਿੰਘ ਬਾਹੀਆ, ਐੱਸ. ਪੀ. ਨਵਨੀਤ ਕੌਰ ਗਿੱਲ, ਐੱਸ. ਡੀ. ਐੱਮ. ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਆਰ. ਟੀ. ਓ. ਆਰ. ਐੱਸ ਗਿੱਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਆਲੂਆਂ ਨਾਲ ਭਰੀ ਜੀਪ ਨਾਲੇ ਵਿਚ ਡਿੱਗੀ
NEXT STORY